ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਹਜਾਰਾਂ ਕਿਸਾਨਾਂ ਮਜਦੂਰਾਂ ਬੀਬੀਆਂ ਦਾ ਜੱਥਾ ਦਿੱਲੀ ਮੋਰਚੇ ਲਈ ਹੋਇਆਂ ਰਵਾਨਾ

60

ਤਰਨ ਤਾਰਨ 5 ਜੁਲਾਈ (ਬੁਲੰਦ ਆਵਾਜ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰ ਬਾਲਾ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਹੇਠ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਸੈਕੜੇ ਪਿੰਡਾ ਤੋਂ ਹਜਾਰਾਂ ਕਿਸਾਨਾਂ ਮਜਦੂਰਾਂ ਬੀਬੀਆਂ ਨੌਜਵਾਨਾਂ ਦਾ ਵਿਸ਼ਾਲ ਜੱਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਪੱਧਰ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਅੱਜ ਇਸ ਜੱਥੇ ਵਿੱਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ ਜਿਸ ਨਾਲ ਸੈਕੜੇ ਟਰੈਕਟਰ ਟਰਾਲੀਆਂ ਤੇ ਹੋਰ ਸਾਧਨਾਂ ਦਾ ਕਈ ਕਿਲੋਮੀਟਰ ਲੰਮਾ ਜੱਥਾ ਦਿੱਲੀ ਵੱਲ ਰਵਾਨਾ ਹੋਇਆ।

Italian Trulli

ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ, ਬਾਜ ਸਿੰਘ ਸਾਰੰਗੜਾ , ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਤੱਕ ਇਹ ਅੰਦੋਲਨ ਜਾਰੀ ਰੱਖਿਆ ਜਾਵੇਗਾ ਤੇ ਕਿਸਾਨ ਜਥੇਬੰਦੀ ਵੱਲੋਂ ਲਗਾਤਾਰ ਹਜਾਰਾਂ ਕਿਸਾਨਾਂ ,ਮਜਦੂਰਾਂ,ਬੀਬੀਆਂ, ਨੌਜਵਾਨਾਂ ਦੇ ਜੱਥੇ ਮੋਰਚੇ ਵਿਚ ਭੇਜੇ ਜਾ ਰਹੇ ਹਨ। ਕੇਂਦਰ ਸਰਕਾਰ ਇਸ ਅੰਦੋਲਨ ਨੂੰ ਢਾਹ ਲਾਉਣ ਲਈ ਲਗਾਤਾਰ ਸਾਜਿਸ਼ਾ ਰਚ ਰਹੀ ਹੈ, ਪਰ ਕੇਂਦਰ ਸਰਕਾਰ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਅੰਦੋਲਨ ਕਿਸਾਨ ਅੰਦੋਲਨ ਤੋ ਜਨ ਅੰਦੋਲਨ ਬਣ ਚੁੱਕਾ ਹੈ।ਇਸ ਮੌਕੇ ਕਵਲਜੀਤ ਸਿੰਘ ਵੰਨਚੜ੍ਹੀ , ਅਮੋਲਕ ਸਿੰਘ ਨਰਾਇਣਗੜ੍ਹ , ਕੁਲਵੰਤ ਸਿੰਘ ਕੱਕੜ , ਅਮਰਦੀਪ ਸਿੰਘ ਗੋਪੀ, ਚਰਨਜੀਤ ਸਿੰਘ ਸਫੀਪੁਰ , ਕਿਰਪਾਲ ਸਿੰਘ ਕਲੇਰ,ਸਵਿੰਦਰ ਸਿੰਘ ਰੂਪੋਵਾਲੀ,ਬਲਦੇਵ ਸਿੰਘ ਬੱਗਾ, ਗੁਰਭੇਜ ਸਿੰਘ ਝੰਡੇ,ਕੁਲਜੀਤ ਸਿੰਘ ਬਾਉ, ਅਜੀਤ ਸਿੰਘ ਠੱਠੀਆਂ, ਸੁਖਦੇਵ ਸਿੰਘ ਚਾਟੀਵਿੰਡ,ਕੁਲਵੰਤ ਸਿੰਘ ਰਾਜਾਤਾਲ,ਰਾਜ ਸਿੰਘ ਤਾਜੇਚੱਕ ,ਗੁਰਦੇਵ ਸਿੰਘ ਗੱਗੋਮਾਹਲ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।