ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਅਗਸਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਇੱਥੋਂ ਨਜ਼ਦੀਕੀ ਪਿੰਡ ਬੰਡਾਲਾ ਵਿੱਚ ਰਾਜ ਕਮੇਟੀ ਦੀ ਜਨਰਲ ਬਾਡੀ ਅਤੇ ਨੌਜਵਾਨਾਂ ਦੀ ਮੀਟਿੰਗ ਕਰਕੇ ਜੰਗੇ-ਆਜ਼ਾਦੀ ਦੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਮਜ਼ਦੂਰਾਂ ਅਤੇ ਕਿਸਾਨਾਂ ਦਾ ਰਾਜ ਲਿਆਉਣ ਅਤੇ ਆਹਲੂਵਾਲੀਆ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਨ ਦੇ ਮਤੇ ਪਾਸ ਕੀਤੇ ਗਏ। ਇਸ ਸਬੰਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਬੰਡਾਲਾ ਦੇ ਗੁਰਦੁਆਰੇ ਵਿੱਚ ਗਿਆਰਾਂ ਜ਼ਿਲ੍ਹਿਆਂ ‘ਤੇ ਆਧਾਰਿਤ ਸੂਬਾ ਕਮੇਟੀ ਦੀ ਜਨਰਲ ਬਾਡੀ ਦੇ ਨੌਜਵਾਨਾਂ ਦੀ ਮੀਟਿੰਗ ਸੀਨੀਅਰ ਵਾਈਸ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ। ਬਾਡੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਮੀਟਿੰਗ ਵਿੱਚ ਮਤਾ ਪਾਸ ਕਰਕੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਗਿਆ। ਇਸ ਦਿਨ ਪੰਜਾਬ ਦੇ ਪਿੰਡਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜਸਬੀਰ ਸਿੰਘ ਪਿੱਦੀ, ਸਿਕੰਦਰ ਸਿੰਘ ਸਭਰਾ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸੂਰਬੀਰਾਂ ਨੂੰ ਕਮੇਟੀ ਸਲਾਮ ਕਰਦੀ ਹੈ।
Related
- Advertisement -
- Advertisement -