Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕਿਸਾਨ ਵਿਰੋਧੀ ਕਨੂੰਨ ਖ਼ਿਲਾਫ਼ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਮੁੱਖ ਸੜਕਾਂ ਜਾਮ

11 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਦਿੱਤੇ ਸੱਦੇ ’ਤੇ ਅੱਜ ਇੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੋ ਘੰਟੇ ਚੱਕਾ ਜਾਮ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ, ਜਨਰਲ ਸਕੱਤਰ ਰਣ ਸਿੰਘ ਚੱਠਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਵਤਾਰ ਸਿੰਘ ਗੁਰਬਖਸ਼ਪੁਰਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਨਭੌਰਾ ਅਤੇ ਇੰਡੀਅਨ ਫਾਰਮਰ ਐਸ਼ੋਸੀਏਸ਼ਨ ਦੇ ਸੂਬਾ ਜਨਰਲ ਹਰਦੇਵ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਕਾਰਨ ਪੰਜਾਬ ਦੀ ਕਿਸਾਨੀ, ਜਵਾਨੀ, ਆੜਤੀਏ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ । ਇਸ ਮੌਕੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਗੁਰਤੇਜ ਸਿੰਘ ਝਨੇੜੀ, ਪੱਲੇਦਾਰ ਯੂਨੀਅਨ ਦੇ ਰਾਮ ਸਿੰਘ ਮੱਟਰਾਂ ,ਆਪ ਦੇ ਦਿਨੇਸ਼ ਬਾਸ਼ਲ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸਕੱਤਰ ਸੁਨੀਲ ਕੁਮਾਰ ਦਿੜਬਾ, ਰਾਜ ਸਿੰਘ ਖਾਲਸਾ ਸਮੇਤ ਕਈ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

ਸਿਰਸਾ:ਖੇਤੀ ਸੰਬਧੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਇਥੇ ਮਿੰਨੀ ਸਕੱਤਰੇਤ ਵਿੱਚ ਧਰਨਾ ਅੱਜ ਨੌਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਅੰਦੋਲਨ ਨੂੰ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਣ ਦਾ ਅਹਿਦ ਲਿਆ। ਅਖਿਲ ਭਾਰਤੀ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਪ੍ਰਧਾਨ ਵਿਕਲ ਪਚਾਰ ਨੇ ਕਿਹਾ ਹੈ ਕਿ 6 ਸਤੰਬਰ ਨੂੰ ਉਨ੍ਹਾਂ ਦਾ ਸੰਗਠਨ ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਦੇ ਘਰ ਦਾ ਘੇਰਾਓ ਕਰੇਗਾ।

ਖੰਨਾ:ਅੱਜ ਸਮੂਹ ਕਿਸਾਨ, ਆੜ੍ਹਤੀ ਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਖੰਨਾ ਵਿੱਚ ਜਰਨੈਲੀ ਸੜਕ ਅਤੇ ਨਾਲ ਲੱਗਦੀਆਂ ਸਰਵਿਸ ਸੜਕਾਂ ਦੀ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ ਠੱਪ ਕੀਤੀ ਗਈ। ਜਿਸ ਕਾਰਨ ਸੜਕਾਂ ਤੇ ਦੋਵੇਂ ਪਾਸੇ ਵੱਡੇ ਪੱਧਰ ਤੇ ਜਾਮ ਲੱਗ ਗਏ। ਇਸ ਮੌਕੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਮੀਆਂਪੁਰ, ਜਸਵੰਤ ਸਿੰਘ ਬੀਜਾ, ਰਾਜਿੰਦਰ ਸਿੰਘ ਕੋਟ ਪਨੈਚ, ਆੜ੍ਹਤੀ ਆਗੂ ਹਰਬੰਸ ਸਿੰਘ ਰੋਸ਼ਾ, ਗੁਰਦੀਪ ਸਿੰਘ ਰਸੂਲੜਾ, ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ ਮਾਰ ਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥ ਮਜ਼ਬੂਤ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਲੰਗਰ ਅਤੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਹਰਜੀਤ ਸਿੰਘ ਗਰੇਵਾਲ, ਕਸ਼ਮੀਰਾ ਸਿੰਘ, ਨਿਰਮਲ ਸਿੰਘ ਬੈਨੀਪਾਲ, ਮੁਖਤਿਆਰ ਸਿੰਘ, ਪ੍ਰਗਟ ਸਿੰਘ ਪਨੈਚ, ਜਗਤਾਰ ਸਿੰਘ ਕੁਲਾਰ, ਰਣਯੋਧ ਸਿੰਘ ਸ਼ੇਰਗਿੱਲ, ਜਗਪ੍ਰੀਤ ਸਿੰਘ ਮਾਨ ਨੇਆਪਣੇ ਵਿਚਾਰ ਰੱਖੇ।

ਰਈਆ:ਤਿੰਨ ਖੇਤੀ ਆਰਡੀਨੈਂਸਾਂ ਵਿਰੁੱਧ ਧਰਨਾ ਅੱਜ ਬਿਆਸ ਪੁਲ ’ਤੇ ਦੂਸਰੇ ਦਿਨ ਧਰਨਾ ਜਾਰੀ ਰਿਹਾ। ਕਿਸਾਨ ਆਗੂਆਂ ਨੇ ਸੜਥ ਜਾਮ ਕਰਨ ਲਈ ਆਮ ਲੋਕਾਂ ਪਾਸੋਂ ਮੁਆਫ਼ੀ ਵੀ ਮੰਗੀ। ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਡੀ ਗਿਣਤੀ ਵਿਚ ਆੜ੍ਹਤੀਆ ਨੇ ਧਰਨੇ ਵਾਲੀ ਜਗਾ ਆ ਕੇ ਕਿਸਾਨਾਂ ਦਾ ਸਮਰਥਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿਧਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਖੱਜਲ ਖ਼ੁਆਰੀ ਲਈ ਮੁਆਫ਼ੀ ਚਾਹੁੰਦੇ ਹਾਂ। ਦੇਸ਼ ਤੇ ਪੰਜਾਬ ਦੀ ਖੇਤੀ ਬਚਾਉਣ ਲਈ ਕੁਝ ਤਕਲੀਫ਼ ਜ਼ਰੂਰ ਹੋਵੇਗੀ ਪਰ ਕੇਂਦਰ ਸਰਕਾਰ ਵਲੋ ਇਹ ਕਾਨੂੰਨ ਪਾਸ ਹੋਣ ਨਾਲ ਸਦੀਆਂ ਭਰ ਦੀ ਤਕਲੀਫ਼ ਸਹਿਣੀ ਪਵੇਗੀ। ਧਰਨੇ ਵਿੱਚ ਦਲ ਖ਼ਾਲਸਾ ਅੰਮ੍ਰਿਤਸਰ, ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂ ਅੰਮ੍ਰਿਤਸਰ, ਜੰਡਿਆਲਾ ਗੁਰੂ ਮਜੀਠਾ, ਰਈਆ ਮੰਡੀ ਅਤੇ ਪੱਲੇਦਾਰ ਯੂਨੀਅਨਾਂ ਵੱਲੋਂ ਰਾਜਨ ਵਰਮਾ ਅਤੇ ਰਾਜੀਵ ਕੁਮਾਰ ਭੰਡਾਰੀ ਪ੍ਰਧਾਨ ਰਈਆ ਮੰਡੀ,ਅਮਨਦੀਪ ਸਿੰਘ ਛੀਨਾ ਪ੍ਰਧਾਨ ਮੰਡੀ ਭਗਤਾਂ ਵਾਲਾ, ਮਨਜਿੰਦਰ ਸਿੰਘ ਸਰਜਾ ਪ੍ਰਧਾਨ ਮੰਡੀ ਜੰਡਿਆਲਾ ਗੁਰੂ ,ਰਾਕੇਸ਼ ਕੁਮਾਰ ਤੁਲੀ ਪੰਜਾਬ ਪ੍ਰਧਾਨ ਪੱਲੇਦਾਰ ਯੂਨੀਅਨ ਦੀ ਅਗਵਾਈ ਵਿੱਚ ਵੱਡੇ ਜਥਿਆਂ ਨਾਲ ਪਹੁੰਚ ਕੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਲਖਵਿੰਦਰ ਸਿੰਘ ਵਰਿਆਮ,ਜਰਮਨਜੀਤ ਸਿੰਘ ਬੰਡਾਲਾ,ਧੰਨਾ ਸਿੰਘ ਲਾਲੂ ਘੁੰਮਣ,ਸਤਵਿੰਦਰ ਸਿੰਘ ਸ਼ਾਹ, ਗੁਰਜੀਤ ਸਿੰਘ ਗੰਢੀ ਵਿੰਡ, ਜਰਨੈਲ ਸਿੰਘ ਨੂਰਦੀ, ਸਤਨਾਮ ਸਿੰਘ ਖਹਿਰਾ ,ਨਿਰਮਲ ਸਿੰਘ ਸਿਧਵਾਂ, ਰਾਜ ਸਿੰਘ ਤਾਜ਼ੇ ਚੱਕ, ਸਾਹਿਬ ਸਿੰਘ ਕੱਕੜ, ਕਿਰਪਾਲ ਸਿੰਘ ਕਲੇਰ ਮਾਂਗਟ, ਚਰਨ ਸਿੰਘ ਕਲੇਰ ਗੁਮਾਨ, ਮੁਖਬੈਨ ਸਿੰਘ ਜੋਧਾ ਨਗਰੀ ਅਤੇ ਆੜ੍ਹਤੀ ਬਲਦੇਵ ਸਿੰਘ ਬੋਦੇ ਵਾਲ,ਰਾਜੇਸ਼ ਟਾਂਗਰੀ ਸੈਕਟਰੀ, ਸੁਰਿੰਦਰ ਕੁਮਾਰ ,ਜੈਮਲ ਸਿੰਘ, ਰਵਿੰਦਰ ਕੁਮਾਰ ਤ੍ਰੇਹਨ, ਮਾਸਟਰ ਅਜੀਤ ਸਿੰਘ ,ਗੁਰਪਿੰਦਰ ਸਿੰਘ ਮਜੀਠਾ ਜਨ: ਸਕੱਤਰ, ਅਨੂਪ ਸਿੰਘ,ਪ੍ਰਭਦਿਆਲ ਸਿੰਘ ਮਜੀਠਾ ਮੰਡੀ ਨੇ ਸੰਬੋਧਨ ਕੀਤਾ।

Read Previous

ਬਸਪਾ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਅਤੇ ਕਿਸਾਨ ਆਰਡੀਨੈਂਸ ਵਿਰੁੱਧ ਫਗਵਾੜਾ ‘ਚ ਪ੍ਰਦਰਸ਼ਨ

Read Next

ਆਈਸੋਲੇਸ਼ਨ ਕੇਂਦਰਾਂ ਦੇ ਦੁਆਲੇ ਲਗਾਈਆਂ ਧਾਰਾ 144 ਅਧੀਨ ਪਾਬੰਦੀਆਂ

Leave a Reply

Your email address will not be published. Required fields are marked *