More

  ਕੇਂਦਰੀ ਆਰਡੀਨੈਂਸ: ਲੋਕ ਇਨਸਾਫ਼ ਪਾਰਟੀ ਵੱਲੋਂ ਕੈਪਟਨ ਸਰਕਾਰ ਨੂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਊਣ ਦੀ ਮੰਗ ਕੀਤੀ

  ਚੰਡੀਗੜ੍ਹ, 26 ਜੂਨ – ਲੋਕ ਇਨਸਾਫ਼ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਮੰਗ ਪੱਤਰ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਬਾਰੇ ਜਾਰੀ ਆਰਡੀਨੈਂਸਾਂ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਊਣ ਦੀ ਮੰਗ ਕੀਤੀ ਹੈ। ਪਾਰਟੀ ਨੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਸਾਈਕਲ ਮਾਰਚ ਵੀ ਕੱਢਿਆ, ਜੋ ਅੱਜ ਚੰਡੀਗੜ੍ਹ ’ਚ ਖਤਮ ਹੋਇਆ।

  ਪਾਰਟੀ ਨੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਰਾਹੀਂ ਕਿਹਾ ਕਿ ਇਹ ਆਰਡੀਨੈਂਸ ਗੈਰ-ਸੰਵਿਧਾਨਿਕ ਅਤੇ ਸੂਬਾਈ ਅਧਿਕਾਰਾਂ ’ਤੇ ਡਾਕਾ ਹੈ ਕਿਉਂਕਿ ਭਾਰਤੀ ਸੰਵਿਧਾਨ ਮੁਤਾਬਕ ਖੇਤੀਬਾੜੀ ਵਿਸ਼ਾ ਸਿਰਫ ਸੂਬਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਊਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਨਾਲ ਅਨਾਜ ਦਾ ਘੱਟੋ-ਘੱਟ ਖਰੀਦ ਮੁੱਲ ਅਤੇ ਸਰਕਾਰੀ ਖਰੀਦ ਬੰਦ ਹੋ ਜਾਵੇਗੀ। ਕਿਸਾਨ ਨਿਰਾ-ਪੁਰਾ ਪ੍ਰਾਈਵੇਟ ਖਰੀਦਦਾਰਾਂ ਦਾ ਮੁਥਾਜ ਹੋ ਜਾਵੇਗਾ। ਊਨ੍ਹਾਂ ਕਿਹਾ ਕਿ ਨਵੇਂ ਆਰਡੀਨੈਂਸ ਤਹਿਤ ਫਸਲ ਦੀ ਖਰੀਦ/ਵੇਚ ਮੰਡੀ ਤੋਂ ਬਾਹਰੋ-ਬਾਹਰ ਹੋ ਸਕਦੀ ਹੈ। ਇਸ ਨਾਲ ਸਰਕਾਰ ਨੂੰ ਮੰਡੀ ਫੀਸ ਅਤੇ ਰੂਰਲ ਡਿਵੈਲਪਮੈਂਟ ਫੰਡ ਦੀ ਵਸੂਲੀ ਬੰਦ ਹੋ ਜਾਵੇਗੀ ਜਿਸ ਕਰਕੇ ਸਿਰਫ ਕਣਕ ਅਤੇ ਝੋਨੇ ਦੀ ਖਰੀਦ ਵਿੱਚ ਪੰਜਾਬ ਨੂੰ 4000 ਕਰੋੜ ਰੁਪਏ ਦਾ ਸਾਲਾਨਾ ਨੁਕਸਾਨ ਹੋਵੇਗਾ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img