ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚੋਂ ਮੋਬਾਇਲ ਫੋਨ ਬਰਾਮਦ
ਅੰਮ੍ਰਿਤਸਰ, 20 ਜਨਵਰੀ- ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਦੀ ਅਗਵਾਈ ਹੇਠ ਅੱਜ ਜੇਲ੍ਹ ਸਟਾਫ਼ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚ ਕੀਤੀ ਜਾ ਰਹੀ ਚੈਕਿੰਗ ਦੌਰਾਨ ਅੰਡਰ ਟਰਾਇਲ ਕੁਲਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਕ੍ਰਿਪਾਲ ਕਾਲੋਨੀ ਤੁੰਗ ਬਾਲਾ ਮਜੀਠਾ ਰੋਡ, ਅੰਮ੍ਰਿਤਸਰ ਤੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ। ਫਿਲਹਾਲ ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।