ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 27 ਜੂਨ (ਰਛਪਾਲ ਸਿੰਘ) ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਣ ਲਈ ਪਹੁੰਚੇ, ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿਚ ਹਾਜ਼ਰੀ ਭਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਮ੍ਰਿਤ ਬਾਣੀ ਦਾ ਆਨੰਦ ਵੀ ਮਾਣਿਆ ।ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰਖੀ ਤੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਮੀਡੀਆ ਨੂੰ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਲਗਾ ਕੇ ਚਲੇ ਗਏ ।
Related
- Advertisement -
- Advertisement -