More

  ਕੇਂਦਰੀ ਸਿੱਖ ਅਜਾਇਬ ਘਰ ਵਿਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

  ਅੰਮ੍ਰਿਤਸਰ, 26 ਨਵੰਬਰ (ਗਗਨ) – ਕਿਸਾਨ ਮੋਰਚੇ ਦੌਰਾਨ ਸਿੰਘੂ ਬਾਰਡਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੇ ਬਾਬਾ ਰਾਮ ਸਿੰਘ ਸੀਂਘੜੇ ਵਾਲ਼ਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ-ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਾਈ ਗਈ ਹੈ। ਜ਼ਿਕਰਯੋਗ ਹੈ ਕਿ ਬਾਬਾ ਰਾਮ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਲਿਖੇ ਪੱਤਰ ‘ਚ ਇਹ ਲਿਖਿਆ ਸੀ ਕਿ ਉਹਨਾਂ ਤੋਂ ਕਿਸਾਨਾਂ ਦੀ ਤਰਸਯੋਗ ਹਾਲਤ ਵੇਖੀ ਨਹੀਂ ਜਾਂਦੀ। ਜਿਸ ਕਰਕੇ ਉਹ ਸੰਸਾਰ ਨੂੰ ਅਲਵਿਦਾ ਕਹਿ ਰਹੇ ਹਨ। ਨਾਨਕਸਰ ਦੀ ਸੰਗਤ ਦਾ ਮੰਨਣਾ ਸੀ ਕਿ ਬਾਬਾ ਰਾਮ ਸਿੰਘ ਨੂੰ ਕਿਸੇ ਵੱਲੋਂ ਗੋਲੀ ਮਾਰੀ ਗਈ ਸੀ
  ਸਵ. ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ-ਘਰ ਵਿਖੇ ਲਾਈ ਗਈ।
  ਟਕਸਾਲੀ ਅਕਾਲੀ ਸ. ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਨੂੰ ਸਨਮਾਨ ਵਜੋਂ ਕੇਂਦਰੀ ਸਿੱਖ ਅਜਾਇਬ-ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ. ਵਡਾਲਾ ਨੇ ਸਾਲ 1999 ‘ਚ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅਰਦਾਸ ਸ਼ੁਰੂ ਕੀਤੀ ਸੀ ਅਤੇ ਇਹ ਅਰਦਾਸ ਉਹ ਹਰੇਕ ਮੱਸਿਆ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਕਰਦੇ ਸਨ। ਸਾਲ 2018 ‘ਚ ਉਹਨਾਂ ਦਾ ਦੇਹਾਂਤ ਹੋ ਗਿਆ ਸੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img