ਸ਼ੋ੍ਮਣੀ ਅਕਾਲੀ ਦਲ ਨੇ ਕੋਰੋਨਾ ਦੀ ਆੜ ਹੇਠ ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਮਨਜ਼ੂਰੀ ਨਾ ਦੇਣ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ‘ਤੇ ਹਮਲਾ ਦੱਸਿਆ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਖਾਧੀ ਸਹੁੰ ਤੋੜਨ ਕਾਰਨ ਲੋਕਾਂ ਵਿਚ ਰੋਸ ਹੈ। ਅਕਾਲੀ ਆਗੂਆਂ ਨੇ ਕਾਂਗਰਸ ਸਰਕਾਰ ਵੱਲੋਂ ਪੋਸਟ ਮੈ੍ਟਿਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕਰ ਕੇ ਦਲਿਤ ਨੌਜਵਾਨਾਂ ਪ੍ਰਤੀ ਵਿਖਾਈ ਬੇਰੁਖੀ ਦੀ ਵੀ ਨਿਖੇਧੀ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਵਾਸੀਆਂ ਖਾਸ ਕਰਕੇ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਆਮ ਨਾਗਰਿਕਾਂ ਦੇ ਸਫਰ ਦੀਆਂ ਹੋਰ ਸਾਰੀਆਂ ਗਤੀਵਿਧੀਆਂ ਜਾਰੀ ਹਨ ਪਰ ਸਰਕਾਰ ਨੂੰ ਸਿੱਖਾਂ ਦੀ ਧਾਰਮਿਕ ਯਾਤਰਾ ਸਿਹਤ ਲਈ ਖ਼ਤਰਾ ਦਿਸ ਰਹੀ ਹੈ।
ਬੈਂਸ ਨੇ ਦੱਸਿਆ ਕਿ 1 ਮਾਰਚ ਨੂੰ ਪਾਰਟੀ ਦੇ ਵਰਕਰ ਸੈਕਟਰ 25 ਵਿਚ ਸਵੇਰੇ ਇਕੱਤਰ ਹੋਣਗੇ, ਜਿਥੋਂ ਉਹ ਵਿਧਾਨ ਸਭਾ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਹ ਰੋਸ ਘਿਰਾਓ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿਚ ਗੁਟਕਾ ਸਾਹਿਬ ਫੜ੍ਹ ਕੇ ਖ਼ਾਲਸਾ ਪੰਥ ਦੇ ਪਵਿੱਤਰ ਤਖਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰ ਕੇ ਉਠਾਈ ਗਈ ਝੂਠੀ ਸਹੁੰ ਦੀ ਬਦੌਲਤ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੇ ਵਿਰੋਧ ‘ਚ ਕੀਤਾ ਜਾਵੇਗਾ। ਕੋਰ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸੂਰਮੇ ਕਰਾਰ ਦਿੱਤਾ ਤੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੀਆਂ ਭਵਿੱਖ ਦੀਆਂ ਪੀੜੀਆਂ ਨੂੰ ਨਿਆਂ ਦਿਵਾਉਣ ਵਾਸਤੇ ਆਪਣੀਆਂ ਜਾਨਾਂ ਵਾਰ ਦਿੱਤੀਆਂ।
ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਪ੍ਰਰੋ. ਪ੍ਰਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਿਢੱਲੋਂ, ਹੀਰਾ ਸਿੰਘ ਗਾਬੜੀਆ, ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਤੇ ਬਲਦੇਵ ਸਿੰਘ ਮਾਨ ਆਦਿ ਹਾਜ਼ਰ ਸਨ।