ਕੇਂਦਰ ਸਰਕਾਰ ਦੇ 3 ਆਰਡੀਨੈਂਸਾਂ ਖਿਲਾਫ਼ ਸੜਕਾਂ ‘ਤੇ ਉਤਰੇ ਕਿਸਾਨਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

13

ਮੋਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ 3 ਆਰਡੀਨੈਂਸ ਦਾ ਡੱਟਵਾਂ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਸੜਕਾਂ ਤੇ ਉਤਰਦੇ ਹੋਏ ਨਜ਼ਰ ਆ ਰਹੇ ਹਨ? ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਗਿਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਨਾਮ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਕਿ 3 ਆਰਡੀਨੈਸ ਰੱਦ ਕੀਤੇ ਜਾਣ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮਾਫ ਕੀਤਾ ਜਾਵੇ, ਸਵਾਮੀਨਾਥਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਦਿੱਤੇ ਜਾਣ, ਤੇਲ ਕੀਮਤਾਂ ਵਿੱਚ ਵਾਧਾ ਰੱਦ ਕੀਤਾ ਜਾਵੇ , ਨਹੀਂ ਤਾਂ ਕਿਸਾਨ ਸੜਕਾਂ ਤੇ ਉਤਰਨ ਲਈ ਮਜਬੂਰ ਹੋਣਗੇ। ਅੱਜ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ, ਰੇਸ਼ਮ ਸਿੰਘ ਯਾਤਰੀ , ਜੋਧਾ ਸਿੰਘ ਨੰਗਲਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਗ੍ਰਿਫ਼ਤਾਰੀਆਂ ਵੀ ਦਿੱਤੀਆਂ ਅਤੇ ਪੁਲਿਸ ਨੇ ਵੱਡੀ ਸੁਰੱਖਿਆ ਪ੍ਰਬੰਧਾਂ ਤਹਿਤ ਇਨ੍ਹਾਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਰਿਹਾਅ ਵੀ ਕੀਤਾ ਗਿਆ। ਕਿਸਾਨਾਂ ਨੇ ਦੋਸ਼ ਲਾਏ ਕੇ ਪਹਿਲਾਂ ਕੇਂਦਰ ਸਰਕਾਰ ਅਤੇ ਹੁਣ ਪੰਜਾਬ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਉਲੀਕ ਰਹੀ ਹੈ, ਜਿਸ ਕਰਕੇ ਕਿਸਾਨੀ ਕਿੱਤਾ ਬਰਬਾਦੀ ਦੀ ਕਗਾਰ ਵੱਲ ਪਹੁੰਚ ਚੁੱਕਿਆ ਹੈ । ਉਨ੍ਹਾਂ ਦੋਸ਼ ਲਾਏ ਕੇ ਮੋਦੀ ਸਰਕਾਰ ਧਨਾਡ ਕੰਪਨੀਆਂ ਨੂੰ ਦੇਸ਼ ਦੀ ਆਰਥਿਕਤਾ ਸਮੇਤ ਕਿਸਾਨੀ ਸੌਂਪਣਾ ਚਾਹੁੰਦੀ ਹੈ ਜਿਸ ਕਰਕੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਜਾ ਰਹੇ ਹਨ, ਪ੍ਰੰਤੂ ਕਿਸਾਨ ਇਨ੍ਹਾਂ ਆਰਡੀਨੈਂਸਾਂ ਦਾ ਡੱਟਵਾਂ ਵਿਰੋਧ ਕਰਦੇ ਰਹਿਣਗੇ, ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਟੈਂਪਰੇਰੀ ਬਣਾਈ ਖੇਲ ਸਟੇਡੀਅਮ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਜਿੱਥੇ ਬੰਦ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਉਹ 15 ਅਗਸਤ ਤੱਕ ਰੋਸ ਪ੍ਰਦਰਸ਼ਨ ਰਾਹੀਂ ਜੇਲ੍ਹ ਵਿੱਚ ਰਹਿਣਗੇ । ਇਸ ਮੌਕੇ ਭੋਲਾ ਸਿੰਘ ਕੋਟੜਾ , ਅਰਜਨ ਸਿੰਘ ਫੂਲ, ਰਣਜੀਤ ਸਿੰਘ ਜੀਦਾ, ਅੰਗਰੇਜ ਸਿੰਘ ਕਲਿਆਣ, ਸੁਖਦੇਵ ਸਿੰਘ ਫੂਲ, ਕਰਮ ਸਿੰਘ ਰਾਮਪੁਰਾ, ਬਲਵਿੰਦਰ ਸਿੰਘ ਮੌੜ, ਮਹਿਮਾ ਸਿੰਘ ਚੱਠੇਵਾਲਾ, ਜਸਵੀਰ ਸਿੰਘ ਸੰਗਤ, ਕੁਲਵੰਤ ਸਿੰਘ ਨਹੀਆਂਵਾਲਾ ਵੀ ਹਾਜ਼ਰ ਸਨ।

Italian Trulli