More

  ਕੇਂਦਰ ਸਰਕਾਰ ਨੂੰ ਜਗਾਉਣ ਲਈ ਅੰਮ੍ਰਿਤਸਰ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਦੀ ਕੀਤੀ ਅਗਵਾਈ

  ਕੀਮਤਾਂ ਵਿੱਚ ਭਾਰੀ ਵਾਧੇ ਨੇ ਦੇਸ਼ ਵਾਸੀਆਂ ਦੇ ਜੀਵਨ ਅਤੇ ਰੋਜ਼ੀ ਰੋਟੀ ਨੂੰ ਪ੍ਰਭਾਵਿਤ ਕੀਤਾ – ਅਕਸ਼ੈ ਸ਼ਰਮਾ

  ਅੰਮ੍ਰਿਤਸਰ, 2 ਜੁਲਾਈ (ਗਗਨ) – ਕੀਮਤਾਂ ਵਿੱਚ ਲਗਾਤਾਰ ਭਾਰੀ ਵਾਧਾ ਕਰਕੇ ਦੇਸ਼ ਵਾਸੀਆਂ ਨੂੰ ਲੁੱਟਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਐਨਐਸਯੂਆਈ ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਅੱਜ ਕਿਹਾ ਕਿ ਲੱਖਾਂ ਨਾਗਰਿਕਾਂ ਨੂੰ ਦਰਪੇਸ਼ ਸਖ਼ਤ ਮੁਸ਼ਕਿਲਾਂ ਲਈ ਇੱਕ ਕੇਂਦਰ ਸਰਕਾਰ ਗੁਨਾਹਗਾਰ ਹੈ। ਅਕਸ਼ੈ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਜ਼ਿਆਦਾਤਰ ਭਾਰਤੀਆਂ ਲਈ ਆਪਣਾ ਗੁਜ਼ਾਰਾ ਕਰਨਾ ਲਗਭਗ ਅਸੰਭਵ ਹੋ ਗਿਆ ਹੈ। ਇਸ ਸੰਵੇਦਨਸ਼ੀਲ ਮੁੱਦੇ ਨੂੰ ਨਜ਼ਰਅੰਦਾਜ਼ ਕਰਕੇ ਕੇਂਦਰੀ ਵਿਵਸਥਾ ਸੁੱਤੀ ਪਈ ਹੈ ਜਦੋਂ ਕਿ ਲੋਕ ਆਪਣਾ ਗੁਜ਼ਾਰਾ ਕਰਨ ਦੇ ਤਰੀਕਿਆਂ ਦੀ ਭਾਲ ਕਰ ਰਹੇ ਹਨ।

  ਅੱਜ ਸਵੇਰੇ ਇਥੇ ਨੋਵੇਲਟੀ ਚੌਕ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਨੌਜਵਾਨ ਕਾਂਗਰਸੀ ਨੇਤਾ ਨੇ ਕਿਹਾ ਕਿ ਮੋਦੀ ਨੇ ਪਿਛਲੇ ਸੱਤ ਮਹੀਨਿਆਂ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕਰੀਬ 250 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਹੈ, ਜਿਸ ਨਾਲ ਹੁਣ ਸਿਲੰਡਰ ਦੀ ਕੀਮਤ 594 ਰੁਪਏ ਤੋਂ ਵੱਧ ਕੇ 834 ਰੁਪਏ ਤੱਕ ਪਹੁੰਚ ਗਈ ਹੈ। ਅਕਸ਼ੈ ਨੇ ਇਹਨਾਂ ਵੱਧ ਰਹੀਆਂ ਕੀਮਤਾਂ ਲਈ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਕਾਫ਼ੀ ਨਹੀਂ ਸੀ ਕਿ ਉਹਨਾਂ ਵੱਲੋਂ ਦੁੱਧ ਦੀ ਕੀਮਤ ਵਿਚ ਵੀ ਵਾਧਾ ਕੀਤਾ ਗਿਆ, ਜਿਸ ਨਾਲ ਆਮ ਲੋਕਾਂ ‘ਤੇ ਬੋਝ ਹੋਰ ਵੱਧ ਗਿਆ।

  ਇਹ ਜਲੂਸ ਕਾਂਗਰਸ ਵੱਲੋਂ ਕੀਤੇ ਦੇਸ਼ ਵਿਆਪੀ ਅੰਦੋਲਨਾਂ ਦਾ ਹਿੱਸਾ ਸੀ ਜਿਸ ਵਿੱਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀਆਂ ਬੇਤੁਕੀਆਂ ਉਨ੍ਹਾਂ ਆਰਥਿਕ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਨ੍ਹਾਂ ਨੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੱਤਾ। ਪਿਛਲੇ ਸੱਤ ਸਾਲਾਂ ਵਿੱਚ ਮੋਦੀ ਸਰਕਾਰ ਦੀ ਅਗਵਾਈ ਵਿੱਚ ਭਾਰਤ ਦੀ ਆਰਥਿਕ ਸਥਿਤੀ ਵਿੱਚ ਆਈ ਭਾਰੀ ਗਿਰਾਵਟ ਬਾਰੇ ਦੱਸਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਰੋਜ਼ੀ-ਰੋਟੀ ਅਤੇ ਨੌਕਰੀਆਂ ‘ਤੇ ਅਸਰ ਪੈਣ ਨਾਲ ਲੱਖਾਂ ਲੋਕ ਆਪਣੀ ਰੋਜ਼ੀ-ਰੋਟੀ ਕਮਾਉਣ ਦਾ ਅਧਿਕਾਰ ਗੁਆ ਬੈਠੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੀ ਬੁੱਧੀਹੀਣਤਾ ਅਤੇ ਘਮੰਡ ਦੇਸ਼ ਵਾਸੀਆਂ ਲਈ ਮਾਰੂ ਸਾਬਤ ਹੋ ਰਿਹਾ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img