ਨਵੀਂ ਦਿੱਲੀ, 22 ਮਈ (ਬੁਲੰਦ ਆਵਾਜ ਬਿਊਰੋ) -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਵਿਡ-19 ਕਰਕੇ ਮੌਤ ਦੇ ਮੂੰਹ ਪਏ ਸਰਕਾਰੀ ਸਕੂਲ ਦੇ ਅਧਿਆਪਕ ਨਿਤਿਨ ਤੰਵਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਹੈ। ਕੇਜਰੀਵਾਲ ਨੇ ਅੱਜ ਤੰਵਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪੲੇ ਦਾ ਚੈੱਕ ਸੌਂਪਦਿਆਂ ਆਪਣੀ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਭਰੋਸਾ ਦਿੱਤਾ।
ਕੇਜਰੀਵਾਲ ਵੱਲੋਂ ਕੋਰੋਨਾ ਨਾਲ ਮਰੇ ਸਰਕਾਰੀ ਅਧਿਆਪਕ ਦੇ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦੀ ਮਦਦ
