-1.2 C
Munich
Tuesday, February 7, 2023

ਕੈਨੇਡਾ ਚ ਗੁਰਦਾਸਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

Must read

ਗੁਰਦਾਸਪੁਰ, 26 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਵਿਦੇਸ਼ਾਂ ਵਿਚ ਪੰਜਾਬੀਆਂ ਨਾਲ ਹੋਣ ਵਾਲੇ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਵਿਚ ਸੁਨਹਿਰੀ ਭਵਿੱਖ ਲਈ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਉਨ੍ਹਾਂ ਦਾ ਸੁਪਨਾ ਸਿਰਫ ਸੁਪਨਾ ਹੀ ਬਣ ਕੇ ਰਹਿ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਭਰੋ ਹਾਰਨੀ ਦੇ ਰਹਿਣ ਵਾਲੇ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਸਿੰਘ ਵਜੋਂ ਹੋਈ ਹੈ। ਉਹ 5 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਗੁਰਪ੍ਰਤਾਪ ਸਿੰਘ ਦੀ ਮੌਤ ਕਿਵੇਂ ਹੋਈ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਗੁਰਪ੍ਰਤਾਪ ਸਿੰਘ ਦੀ ਹੋਈ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਭਰੋ ਹਾਰਨੀ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਵਿਦੇਸ਼ ਵਿੱਚ ਗਏ ਨੌਜਵਾਨ ਦੀ ਇਸ ਤਰ੍ਹਾਂ ਭੇਦਭਰੇ ਹਾਲਾਤਾਂ ਵਿੱਚ ਮੌਤ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ੀ ਧਰਤੀ ਉੱਪਰ ਮੌਤ ਹੋ ਗਈ ਹੈ।

- Advertisement -spot_img

More articles

- Advertisement -spot_img

Latest article