More

  ਕੈਨੇਡਾ ’ਚ ਦੋ ਸਾਲ ਬਾਅਦ ਪਹਿਲੀ ਵਾਰ 20 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

  ਸਰੀ, 5 ਨਵੰਬਰ (ਬੁਲੰਦ ਆਵਾਜ ਬਿਊਰੋ) – ਸਰੀ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵੱਲੋਂ ਗੁਰਪੁਰਬ ਮੌਕੇ 20 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸਿੱਖ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ। ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੈਨੇਡਾ ਵਿੱਚ ਦੋ ਸਾਲ ਬਾਅਦ ਇਹ ਪਹਿਲਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਹੜਾ ਕਿ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੋਂ ਸ਼ੁਰੂ ਹੋਵੇਗਾ। ਗੁਰਦੁਆਰਾ ਸੋਸਾਇਟੀ ਨੇ ਇਹ ਫ਼ੈਸਲਾ ਲੈਣ ਵਿੱਚ ਸਹਿਯੋਗ ਦੇਣ ’ਤੇ ਸਾਰੇ ਭਾਈਚਾਰੇ ਦਾ ਦਿਲੋਂ ਧੰਨਵਾਦ ਕੀਤਾ। ਗੁਰਪੁਰਬ ਦੇ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ 19 ਨਵੰਬਰ ਤੋਂ ਸ਼ੁਰੂ ਹੋ ਜਾਣਗੇ। ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਨੂੰ ਸਿਹਤ ਵਿਭਾਗਾਂ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਬੇਨਤੀ ਕੀਤੀ ਹੈ। ਨਗਰ ਕੀਰਤਨ ਸਬੰਧੀ ਵਧੇਰੇ ਜਾਣਕਾਰੀ ਲਈ 604-780-2573 ਜਾਂ 604-537-1440 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਰੀ ਦੀ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰਸੀਐਮਪੀ) ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਗਰ ਕੀਰਤਨ ਸਬੰਧੀ ਜਾਣਕਾਰੀ ਮਿਲ ਚੁੱਕੀ ਹੈ। ਇਸ ਦੌਰਾਨ ਸੁਰੱਖਿਆ ਤੇ ਸਿਹਤ ਸਬੰਧੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਲਈ ਕਮਿਊਨਿਟੀ ਲੀਡਰਾਂ ਨਾਲ ਸੰਪਰਕ ਰੱਖਿਆ ਜਾ ਰਿਹਾ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img