18 C
Amritsar
Wednesday, March 22, 2023

ਕੈਨੇਡਾ ਚ ਬਰਨਾਲਾ ਦੇ ਨੌਜਵਾਨ ਦੀ ਹੋਈ ਮੌਤ

Must read

ਬਰਨਾਲਾ, 8 ਮਾਰਚ (ਬੁਲੰਦ ਅਵਾਜ਼ ਬਿਊਰੋ) – ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਚ ਕਿਡਨੀ ਫੇਲ੍ਹ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਡਿੰਪਲ ਪੁੱਤਰ ਸਰਬਜੀਤ ਸਿੰਘ ਵਾਸੀ ਰਾਏਸਰ ਢਾਈ ਸਾਲ ਪਹਿਲਾਂ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਗੁਰਪ੍ਰੀਤ ਨੂੰ ਅਚਾਨਕ ਦਰਦ ਹੋਣ ਲੱਗਾ ਤਾਂ ਕੈਨੇਡਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ 3 ਦਿਨ ਇਲਾਜ ਚੱਲਿਆ ਤੇ ਚੌਥੇ ਦਿਨ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਇਸ ਕਾਬਲ ਨਹੀਂ ਕਿ ਉਹ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ ਚੁੱਕ ਸਕੇ। ਪਿੰਡ ਵਾਸੀ ਲਖਵਿੰਦਰ ਸਿੰਘ, ਕਿਸਾਨ ਨੇਤਾ ਸਤਨਾਮ ਸਿੰਘ ਆਦਿ ਨੇ ਦੱਸਿਆ ਕਿ ਪਰਿਵਾਰ ਨੇ ਜ਼ਮੀਨ ਜਾਇਦਾਦ ਵੇਚ ਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਿਆ ਸੀ। ਇਸ ਮੌਕੇ ਨੇਤਾਵਾਂ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖਰਚਾ ਕਰਕ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।

- Advertisement -spot_img

More articles

- Advertisement -spot_img

Latest article