Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਮੁਟਿਆਰ ਨੇ ਨੌਜਵਾਨ ਕੋਲੋਂ ਲੱਖਾਂ ਰੁਪਏ ਠੱਗੇ

ਲੁਧਿਆਣਾ, 19 ਨਵੰਬਰ: ਆਈਲੈਟਸ ਕਰ ਚੁੱਕੀ ਲੜਕੀ ਨੇ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਨੌਜਵਾਨ ਦੇ ਨਾਲ ਵਿਆਹ ਕਰਵਾ ਲਿਆ। ਉਸ ਤੋਂ ਬਾਅਦ ਅਪਣੇ ਭਰਾ ਅਤੇ ਭੈਣ ਦੀ ਮਦਦ ਨਾਲ ਅਲੱਗ ਅਲੱਗ ਸਮੇਂ ‘ਤੇ ਉਨ੍ਹਾਂ ਕੋਲੋਂ 8.87 ਲੱਖ ਰੁਪਏ ਵੀ ਠੱਗ ਲਏ। ਬਾਅਦ ਵਿਚ ਕੈਨੇਡਾ ਲੈ ਜਾਣ ਦੀ ਗੱਲ ਤੋਂ ਸਾਫ ਮੁਕਰ ਗਈ। ਹੁਣ ਥਾਣਾ ਡੇਹਲੋਂ ਪੁਲਿਸ ਨੇ ਤਿੰਨ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ  ਹੈ।

ਏਐਸਆਈ ਭੀਸ਼ਮ ਦੇਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੰਗਰੂਰ ਦੇ ਪਿੰਡ  ਦਹਿਲੀਜ ਖੁਰਦ ਨਿਵਾਸੀ ਮਨਦੀਪ ਕੌਰ, ਉਸ ਦੀ ਭੈਣ ਅਮਨਦੀਪ ਕੌਰ ਅਤੇ ਭਰਾ ਨਰਿੰਦਰ ਸਿੰਘ ਦੇ ਰੂਪ ਵਿਚ ਹੋਈ। ਪੁਲਿਸ ਨੇ ਪਿੰਡ ਰੁੜਕਾ ਨਿਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਗੁਰਮੀਤ ਸਿੰਘ ਨੇ ਜਨਵਰੀ 2020 ਵਿਚ ਪੁਲਿਸ ਕਮਿਸ਼ਨਰ ਦਫ਼ਤਰ ਵਿਚ ਉਨ੍ਹਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਾਈ ਸੀ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ 7 ਏਕੜ ਜ਼ਮੀਨ ਹੈ। ਜਿਸ ‘ਤੇ ਉਹ ਖੇਤੀ ਕਰਦੇ ਹਨ। ਉਨ੍ਹਾਂ ਦਾ ਬੇਟਾ ਅਮਨਿੰਦਰ ਸਿੰਘ ਬੀਸੀਏ ਕਰ ਚੁੱਕਾ ਹੈ, 3 ਸਾਲ ਪਹਿਲਾਂ ਉਹ ਕੁੜੀ ਵਾਲਿਆਂ ਦੇ ਸੰਪਰਕ ਵਿਚ ਆਏ।
ਕੁੜੀ ਵਾਲਿਆਂ ਨੇ ਕਿਹਾ ਕਿ ਮਨਦੀਪ ਕੌਰ ਆਈਲੈਟਸ ਕਰ ਚੁੱਕੀ ਹੈ । ਅਮਨਿੰਦਰ ਦੇ ਨਾਲ ਵਿਆਹ ਕਰਵਾਉਣ ਤੋਂ ਬਾਅਦ ਕੈਨੇਡਾ ਚਲੀ ਜਾਵੇਗੀ। ਜਿਸ ਦਾ ਖ਼ਰਚ ਗੁਰਮੀਤ ਸਿੰਘ ਨੂੰ ਦੇਣਾ ਹੋਵੇਗਾ। ਕੈਨੇਡਾ ਪੁੱਜਣ ਤੋ ਬਾਅਦ ਉਹ ਅਮਨਿੰਦਰ ਸਿੰਘ ਨੂੰ ਵੀ ਉਥੇ ਬੁਲਾ ਲਵੇਗੀ। ਪ੍ਰੰਤੂ ਵਿਆਹ ਤੋਂ ਬਾਅਦ ਉਹ ਇੱਕ ਦਿਨ ਵੀ ਸਹੁਰੇ ਘਰ ਨਹੀਂ ਰਹੀ। ਉਹ ਉਨ੍ਹਾਂ ਦੇ 2 ਲੱਖ ਰੁਪਏ ਕੀਮਤ ਦੇ ਗਹਿਣੇ ਵੀ ਅਪਣੇ ਨਾਲ ਲੈ ਗਈ। ਉਸ ਤੋ ਬਾਅਦ ਉਨ੍ਹਾਂ ਨੇ ਵਿਦੇਸ਼ ਜਾਣ ਦੇ ਨਾਂ ‘ਤੇ ਉਨ੍ਹਾਂ ਕੋਲੋਂ ਉਕਤ ਰਕਮ ਅਪਣੇ ਖਾਤਿਆਂ ਵਿਚ ਟਰਾਂਸਫਰ ਕਰਵਾ ਲਈ। ਪ੍ਰੰਤੂ ਬਾਅਦ ਵਿਚ ਨਾ ਤਾਂ ਉਹ ਖੁਦ ਕੈਨੇਡਾ ਗਈ ਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਮੋੜੇ।
ਗੁਰਮੀਤ ਸਿੰਘ ਨੇ ਕਿਹਾ ਕਿ ਬੁਧਵਾਰ ਨੂੰ ਉਨ੍ਹਾਂ ਨੇ ਖੁਦ ਤਿੰਨਾਂ ਜਣਿਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਪੰ੍ਰਤੂ ਪੁਲਿਸ ਨੇ ਤਿੰਨਾਂ ਨੂੰ ਛੱਡ ਦਿੱਤਾ ਜਿਸ ‘ਤੇ ਏਐਸਆਈ ਭੀਸ਼ਮ ਸਿੰਘ ਨੇ ਕਿਹਾ ਕਿ ਧੋਖਾਧੜੀ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਲਈ 4 ਦਿਨ ਦਾ ਨੋਟਿਸ ਦਿੱਤਾ ਜਾਂਦਾ ਹੈ। ਉਨ੍ਹਾਂ ਜ਼ਮਾਨਤ ‘ਤੇ ਛੱਡਿਆ ਗਿਆ ਹੈ, 4 ਦਿਨ ਬਾਅਦ ਗ੍ਰਿਫਤਾਰ ਕਰ ਲਿਆ ਜਾਵੇਗਾ।

bulandhadmin

Read Previous

ਬੀਐਸਸੀ ਦੀ ਵਿਦਿਆਰਥਣ ਨਾਲ ਬਲਾਤਕਾਰ : ਵੀਡੀਓ ਬਣਾ ਕੇ ਕੀਤਾ ਬਲੈਕਮੇਲ, ਗਹਿਣੇ ਤੇ 5 ਹਜ਼ਾਰ ਡਾਲਰ ਹੜੱਪਣ ਦਾ ਦੋਸ਼

Read Next

ਰੂਸੀ ਰਾਸ਼ਟਰਪਤੀ ਪੁਤਿਨ ‘ਤੇ ਰਿÎਟਾਇਰਮੈਂਟ ਤੋਂ ਬਾਅਦ ਵੀ ਨਹੀਂ ਚਲ ਸਕੇਗਾ ਮੁਕੱਦਮਾ, ਸੰਵਿਧਾਨ ਵਿਚ ਹੋ ਰਹੀ ਸੋਧ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!