ਕੈਨੇਡੀਅਨ ਪਤਨੀ ਬੇਅੰਤ ਕੌਰ ’ਤੇ 420 ਦਾ ਪਰਚਾ ਦਰਜ

419

ਬਰਨਾਲਾ, 28 ਜੁਲਾਈ (ਬੁਲੰਦ ਆਵਾਜ ਬਿਊਰੋ) – ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਤੋਂ ਲੈ ਕੇ ਕੈਨੇਡਾ ਤੱਕ ਸੁਰਖੀਆਂ ਵਿੱਚ ਚੱਲ ਰਹੇ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਥਾਣਾ ਧਨੌਲਾ ਵਿਖੇ ਐਫਆਈਆਰ ਨੰਬਰ ਸੈਕਸ਼ਨ 97 ਦੀ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਹੈ। ਉਕਤ ਮਾਮਲੇ ਦੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਪੋਸਟ ਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮ੍ਰਿਤਕ ਨੌਜਵਾਨ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।

Italian Trulli

ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਜ਼ਿਲੇ੍ਹ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਸ਼ੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੇ ਦੀ ਪਤਨੀ ਵੱਲੋਂ ਵਿਦੇਸ਼ ਵਿੱਚ ਜਾ ਕੇ ਉਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਲਵਪ੍ਰੀਤ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਲੱਖਾਂ ਰੁਪਏ ਖਰਚ ਕਰਕੇ ਬੇਅੰਤ ਕੌਰ ਨੂੰ ਕੈਨੇਡਾ ਭੇਜਿਆ ਸੀ, ਪਰ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਨਾਲ ਧੋਖਾ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਦਾ ਪੁੱਤਰ ਵੀ ਖੁਦਕੁਸ਼ੀ ਕਰ ਗਿਆ। ਉਸ ਦੀ ਖੁਦਕੁਸ਼ੀ ਪਿਛਲੇ ਕਾਰਨਾਂ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਬੇਅੰਤ ਕੌਰ ਵਿਰੁੱਧ ਧੋਖਾਧੜੀ ਦਾ ਪਰਚਾ ਕੀਤਾ ਗਿਆ ਹੈ।