ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਹਿਟਲਰ ਦਾ ਹਵਾਲਾ ਦਿੰਦੇ ਹੋਏ ਦਿੱਤੀ ਨਸੀਹਤ …..

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਟਲਰ ਦਾ ਹਵਾਲਾ ਦਿੰਦੇ ਹੋਏ ਤੰਜ ਕੱਸਦਿਆਂ ਨਸੀਹਤ ਦਿੱਤੀ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ‘ਮੀਨ ਕੈਂਫ’ ਦੀ ਇਕ ਕਾਪੀ ਭੇਜ ਕੇ ਅਡੋਲਫ ਹਿਟਲਰ ਦੀ ਸਵੈ-ਜੀਵਨੀ ਪੜ੍ਹਨ ਦੀ ਸਲਾਹ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿੱਖ ਕੇ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਹਿਟਲਰ ਦੀ ਜੀਵਨੀ ਭੇਜਣਗੇ, ਜਿਸ ਨੂੰ ਪੜ੍ਹ ਕੇ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਜਦੋਂ ਹਿਟਲਰ ਨੇ ‘ਨਾਜ਼ੀ’ ਪਾਰਟੀ ਦਾ ਅਹੁਦਾ ਸੰਭਾਲਿਆ ਸੀ ਤਾਂ ਕਿਸ ਤਰ੍ਹਾਂ ਉਹ ਜਰਮਨ ਨੂੰ ਤਬਾਹੀ ਵੱਲ ਲੈ ਗਏ ਸਨ।

ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਦੌਰਾਨ ਕਿਸ ਤਰਾਂ ਹਿਟਲਰ ਨੇ 60 ਲੱਖ ਤੋਂ ਵੱਧ ਯਹੂਦੀਆਂ ਨੂੰ ਬਿਨ੍ਹਾਂ ਵਜ੍ਹਾ ਖਤਮ ਕਰ ਦਿੱਤਾ ਸੀ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਵੀ ਪ੍ਰਭਾਵਿਤ ਕੀਤਾ ਸੀ। ਉਸ ਦੀ ਸੋਚ ਵੀ ਤੁਹਾਡੇ ਵਾਂਗ ਹੀ ਸੀ, ਹੁਣ ਤੁਸੀਂ ਤੈਅ ਕਰ ਲਵੋ ਕਿ ਹੁਣ ਤੁਹਾਡੇ ਲਈ ਦੇਸ਼ ਪਹਿਲਾਂ ਹੈ ਜਾਂ ਆਪਣਾ ਆਪ। ਇਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ‘ਚ ਹੋਰ ਵੀ ਕਾਫੀ ਗੱਲਾਂ ਦਾ ਜ਼ਿਕਰ ਕੀਤਾ ਹੈ।

Leave a Reply

Your email address will not be published. Required fields are marked *