ਕੈਪਟਨ ਦਾ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਇਕ ਵਾਰ ਫਿਰ ਝੂਠ ਦਾ ਪੁਲੰਦਾ ਸਾਬਤ ਹੋਇਆ – ਗਿਆਸਪੁਰਾ

42

ਅੰਮ੍ਰਿਤਸਰ, 25 ਜੂਨ (ਗਗਨ)  – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਕੈਪਟਨ ਅਮਰਿੰਦਰ ਦਾ ਵਾਅਦਾ ਇਕ ਵਾਰ ਫਿਰ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਆਪ ਦੇ ਐਸ.ਸੀ.ਵਿੰਗ ਦੇ ਸੂਬਾਈ ਪ੍ਰਧਾਨ ਤੇ ਹਲਕਾ ਭੋਆ ਦੇ ਇੰਚਾਰਜ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੋਰਨਾਂ ਵਰਗਾਂ ਵਾਂਗ ਸਫਾਈ ਕਰਮਚਾਰੀਆਂ ਨਾਲ ਵੀ ਧੋਖਾ ਕੀਤਾ ਹੈ ਕਿਉਂਕਿ ਮੁੱਖ ਮੰਤਰੀ ਸਫਾਈ ਕਰਮਚਾਰੀ ਯੂਨੀਅਨ ਆਗੂਆਂ ਨਾਲ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ ।

Italian Trulli

ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੈਰ ਪੈਰ ‘ਤੇ ਦਲਿਤ ਵਰਗ ਨਾਲ ਧੋਖਾ ਕੀਤਾ ਹੈ। ਇਸ ਸਰਕਾਰ ਨੇ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਲਈ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਵੱਡੇ ਪੱਧਰ ‘ਤੇ ਘੁਟਾਲਾ ਕੀਤਾ, ਮੁਲਾਜਮਾਂ ਨੂੰ ਤਰੱਕੀਆਂ ਨਹੀਂ ਦਿੱਤੀਆਂ ਅਤੇ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਤੋਂ ਟਾਲਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਸਥਾਨਕ ਸਰਕਾਰਾਂ ਅਧੀਨ ਕੰਮ ਕਰਦੇ ਕੱਚੇ ਸਫਾਈ ਮੁਲਾਜਮਾਂ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਸੰਘਰਸ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਕੰਮ ਛੋੜ ਹੜਤਾਲ ਸੁਰੂ ਕੀਤੀ ਹੋਈ ਹੈ। ਇਸ ਕਾਰਨ ਪੰਜਾਬ ਦੇ ਸਹਿਰਾਂ ਵਿੱਚ ਹਰ ਗਲੀ, ਮੁਹੱਲੇ ਅਤੇ ਨੁੱਕਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਦੋਸ ਲਾਇਆ ਕੈਪਟਨ ਅਮਰਿੰਦਰ ਸਿੰਘ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਹੋਰ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ।

ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ, ਜਿਸ ਨੇ ਸਫਾਈ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਹੈ ਅਤੇ ਉਨ੍ਹਾਂ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਸੀਵਰਜ ਨਾਲਿਆਂ ਦੀ ਸਫਾਈ ਕਰਨ ਲਈ ਅਧੁਨਿਕ ਮਸੀਨਰੀ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਈ ਨੁਕਸਾਨ ਨਾ ਝੱਲਣਾ ਪਵੇ। ਆਪ ਆਗੂਆਂ ਨੇ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੂੰ ਕਰਮਚਾਰੀਆਂ ਨਾਲ ਝੂਠ ਬੋਲਣ ਦੇ ਮਾਮਲੇ ਵਿੱਚ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਤੁਰੰਤ ਵਿਧਾਨ ਸਭਾ ਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਵੇਰਕਾ ਨੇ ਸਫਾਈ ਕਰਚਮਾਰੀਆਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਮੰਨੇ ਜਾਣ ਦਾ ਢੰਢੋਰਾ ਪਿੱਟ ਕੇ ਪੰਜਾਬ ਵਾਸੀਆਂ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਜਦੋਂ ਕਿ ਸਚਾਈ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਫਾਈ ਕਰਮਚਾਰੀਆਂ ਨੂੰ ਕੋਈ ਇਨਸਾਫ ਨਹੀਂ ਦਿੱਤਾ ਕੇਵਲ ਲਾਅਰੇ ਹੀ ਲਾਏ ਹਨ। ਉਨ੍ਹਾਂ ਕਿਹਾ ਕਿ ਜੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਮੂਹ ਸਫਾਈ ਕਰਮਚਾਰੀਆਂ ਤੋਂ ਮੁਆਫੀ ਨਾ ਮੰਗੀ ਤਾਂ ਆਮ ਆਦਮੀ ਪਾਰਟੀ ਵੇਰਕਾ ਦਾ ਘਿਰਾਓ ਕਰੇਗੀ।