21 C
Amritsar
Friday, March 31, 2023

ਕੈਪਟਨ ਨੇ ਕਿਸਾਨਾਂ ਨੂੰ ਪਟਿਆਲਾ ਵਿੱਚ ਧਰਨਾ ਨਾ ਲਗਾਉਣ ਦੀ ਕੀਤੀ ਅਪੀਲ

Must read

ਚੰਡੀਗੜ੍ਹ, 24 ਮਈ (ਬੁਲੰਦ ਆਵਾਜ ਬਿਊਰੋ)  –ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਮਾਰੀ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਟਿਆਲਾ ਵਿੱਚ 28, 29 ਅਤੇ 30 ਮਈ ਨੂੰ ਦਿੱਤਾ ਜਾਣ ਵਾਲਾ ਧਰਨਾ ਨਾ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ ’ਤੇ ਕਰੋਨਾ ਫੈਲਣ ਦਾ ਕਾਰਨ ਬਣ ਸਕਦਾ ਹੈ ਜਿਸ ਨਾਲ ਸੂਬਾ ਸਰਕਾਰ ਵੱਲੋਂ ਕਰੋਨਾਵਾਇਸ ਦੀ ਰੋਕਥਾਮ ਲਈ ਹੁਣ ਤੱਕ ਕੀਤੀਆਂ ਸਾਰੀਆਂ ਕੋਸ਼ਿਸ਼ਾਂ ’ਤੇ ਪਾਣੀ ਪੈ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਦੀ ਜ਼ਿੰਦਗੀ ਦਾਅ ’ਤੇ ਲੱਗੀ ਹੋਈ ਹੈ ਤਾਂ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬੇ ਵਿੱਚ ਕਿਸੇ ਕਿਸਮ ਦੀਆਂ ਰੈਲੀਆਂ ਜਾਂ ਧਰਨੇ ਨਾਮਨਜ਼ੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਅਤੇ ਯੂਪੀ ਵਰਗੇ ਸੂਬਿਆਂ ਤੋਂ ਕਿਤੇ ਬਿਹਤਰ ਹੈ। ਉਨ੍ਹਾਂ ਕਿਹਾ ਕਿ ਯੂਪੀ ’ਚ ਗੰਗਾ ਨਦੀ ਵਿੱਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਮਹਾਮਾਰੀ ਨਾਲ ਨਜਿੱਠਣ ਵਿਚ ਮਾੜੇ ਪ੍ਰਬੰਧਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਕਾਰਨ ਸੂਬੇ ’ਚ ਇਕੱਠਾਂ ’ਤੇ ਲਗਾਈ ਗਈ ਪਾਬੰਦੀ ਦੌਰਾਨ ਗੈਰ-ਜਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਖਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਕਾਨੂੰਨਾਂ ਦੇ ਵਿਰੋਧ ’ਚ ਵਿਧਾਨ ਸਭਾ ’ਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨ੍ਹਾਂ ਕਿਹਾ,“ਹੁਣ ਸਮਾਂ ਆ ਗਿਆ ਹੈ ਕਿ ਕਿਸਾਨ ਬਦਲੇ ’ਚ ਮਹਾਮਾਰੀ ਵਿਰੁੱਧ ਜੰਗ ’ਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ।” ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕਰੋਨਾ ਖ਼ਿਲਾਫ਼ ਜੰਗ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨਾਂ ਦੇ ਸਹਿਯੋਗ ਕਰਨ ’ਤੇ ਨਿਰਭਰ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਨਾਲ ਡਟ ਕੇ ਨਜਿੱਠਣ ਵਾਲਿਆਂ ਸੂਬਿਆਂ ’ਚ ਵਿੱਚ ਪੰਜਾਬ ਦੀ ਵੀ ਬਿਹਤਰ ਕਾਰਗੁਜ਼ਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਆਕਸਜੀਨ ਦੀ ਘਾਟ ਦੇ ਬਾਵਜੂਦ ਹਸਪਤਾਲਾਂ ਵਿਚ ਆਕਸੀਜਨ ਦੀ ਵੱਡੀ ਪੱਧਰ ’ਤੇ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਕਰੋਨਾ ਦੇ ਕੇਸ ਵਧਣ ਕਰਕੇ ਦਵਾਈਆਂ, ਬੈੱਡ ਆਦਿ ਨੂੰ ਉਸੇ ਗਤੀ ਵਿੱਚ ਵਧਾਇਆ ਜਾਂਦਾ ਰਿਹਾ ਹੈ ਜਦਕਿ ਦਿੱਲੀ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ’ਚ ਹਾਲਾਤ ਅਜੇ ਵੀ ਬਹੁਤ ਮਾੜੇ ਹਨ। ਮਹਾਮਾਰੀ ਨੂੰ ਅਸਰਦਾਰ ਢੰਗ ਨਾਲ ਨਜਿੱਠਣ ’ਚ ਸਰਕਾਰ ’ਤੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ਼ ਵੈਕਸੀਨ ਦੀ ਘਾਟ ਦੀ ਗੰਭੀਰ ਸਮੱਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਕੇਂਦਰ ਸਰਕਾਰ ਕਰਕੇ ਨੌਬਤ ਬਣੀ ਹੋਈ ਹੈ।

- Advertisement -spot_img

More articles

- Advertisement -spot_img

Latest article