Bulandh Awaaz

Headlines
ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਹਵਾਈ ਅੱਡੇ ਤੀਕ ਬੁਲੇਟ ਟ੍ਰੇਨ ਦੀ ਕੀਤੀ ਮੰਗ ਦੱਖਣੀ ਕੋਰੀਆ ਵਿਚ ਪਾਲਤੂ ਬਿੱਲੀ ਆਈ ਕੋਰੋਨਾ ਦੀ ਲਪੇਟ ਵਿਚ ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਦਮੇ ‘ਚ ਆਇਆ ਪਿਓ, ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਰਾਮ ਰਹੀਮ ਨੇ ਲਿਖੀ ਮਾਂ ਅਤੇ ਪ੍ਰੇਮੀਆਂ ਨੂੰ ਦਰਦ ਭਰੀ ਚਿੱਠੀ, ਕਿਹਾ ਰੱਬ ਨੇ ਚਾਹਿਆ ਤਾਂ ਜਲਦ ਆਵਾਂਗਾ ਸਿਰਸਾ ਡੇਰਾ’ ਪੰਜਾਬ ਯੂਨੀਵਰਸਿਟੀ 15 ਫਰਵਰੀ ਤੋਂ ਲਵੇਗੀ Online ਪ੍ਰੀਖਿਆਵਾਂ ਕੁੱਲ ਹਿੰਦ ਕਿਸਾਨ ਸਭਾ ਅਤੇ ਬੀ.ਕੇ.ਯੂ. (ਉਗਰਾਹਾਂ) ਦੀ ਅਗਵਾਈ ‘ਚ ਦਿੱਲੀ ਨੂੰ ਕਿਸਾਨਾਂ ਦਾ ਜਥਾ ਰਵਾਨਾ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕੈਪਟਨ ਨੇ ਕੇਂਦਰੀ ਮੰਤਰੀ ਦਾਨਵੇ ਕੋਲੋਂ ਕੀਤੀ ਬਿਨਾਂ ਸ਼ਰਤ ਮਾਫੀ ਦੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ। ਇਸ ਨੂੰ ਸੰਸਦੀ ਮਰਿਆਦਾ ਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ।ਦਾਨਵੇ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੋਮਵਾਰ ਨੂੰ ਇਸ ਮੁੱਦੇ ਉਤੇ ਗਲਤ ਬਿਆਨੀ ਕਰ ਕੇ ਸੰਸਦ ਦੀਆਂ ਰਵਾਇਤਾਂ ਨੂੰ ਢਾਹ ਲਾਉਣ ਲਈ ਕੇਂਦਰੀ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਤੇ ਇਸ ਨੂੰ ਗੁੰਮਰਾਹਕੁਨ ਸੂਚਨਾ ਦੇ ਆਸਰੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਸਾਜਿਸ਼ ਦੱਸਿਆ।

bulandhadmin

Read Previous

ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ ‘ਤੇ ਜਿੱਤ -ਜ਼ਿਲਾ ਪ੍ਰੋਗਰਾਮ ਅਫ਼ਸਰ

Read Next

ਜ਼ਰੂਰੀ ਵਸਤਾਂ (ਸੋਧ) ਐਕਟ ਨੂੰ ਅਦਾਲਤ ਵਿੱਚ ਚੁਣੌਤੀ ਦੇਵਾਂਗੇ-ਮੁੱਖ ਮੰਤਰੀ, ਅਕਾਲੀ ਦਲ ਦੀ ਭਾਈਵਾਲੀ ਵਾਲੀ ਭਾਜਪਾ ਦੀ . ਸਰਕਾਰ ਦੀ ਸਾਜ਼ਿਸ਼

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!