Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕੈਪਟਨ ਸਰਕਾਰ ਨੂੰ ਸ਼ਰਾਬੀਆਂ ਦੀ ਵੀ ਪਰਵਾਹ! ਠੇਕਿਆਂ ਸਣੇ ਇਨ੍ਹਾਂ ਦੁਕਾਨਾਂ ਨੂੰ ਖੋਲਣ ਦੀ ਦਿੱਤੀ ਛੋਟ

ਚੰਡੀਗੜ੍ਹ 4 ਮਈ (ਰਛਪਾਲ ਸਿੰਘ)  : ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਸੂਬੇ ‘ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੂੰ ਸ਼ਰਾਬੀਆਂ ਦੀ ਵਧੇਰੇ ਪਰਵਾਹ ਨਜ਼ਰੀ ਆ ਰਹੀ ਹੈ। ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਸ਼ਾਮ ਪੰਜ ਵਜੇ ਤਕ ਠੇਕੇ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਇਹ ਸਾਫ਼ ਆਖਿਆ ਗਿਆ ਹੈ ਕਿ ਠੇਕਿਆਂ ਦੇ ਨਾਲ ਅਹਾਤੇ ਨਹੀਂ ਖੋਲ੍ਹੇ ਜਾ ਸਕਣਗੇ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਖੇਤੀ ਨਾਲ ਜੁੜਿਆ ਜ਼ਰੂਰੀ ਸਾਮਾਨ ਜਿਨ੍ਹਾਂ ਵਿਚ ਖਾਧ ਅਤੇ ਹੋਰ ਕੀਟਨਾਸ਼ਕ ਦੀਆਂ ਦੁਕਾਨਾਂ ਸ਼ਾਮਲ ਹਨ, ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਕਿਰਿਆਨਾ ਅਤੇ ਗਰਾਸਰੀ ਦੀਆਂ ਦੁਕਾਨਾਂ ਵੀ ਹੁਣ ਸ਼ਾਮ 5 ਵਜੇ ਤਕ ਖੋਲ੍ਹੀਆਂ ਜਾ ਸਕਣਗੀਆਂ। ਨਵੇਂ ਹੁਕਮਾਂ ਮੁਤਾਬਕ ਹੁਣ ਆਟੋ ਮੋਬਾਇਲ ਪਾਰਟਸ ਅਤੇ ਆਟੋ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ, ਟਰੱਕ ਆਦਿ ਦੀਆਂ ਵਰਕਸ਼ਾਪ, ਹਾਰਡਵੇਅਰ ਸਟੋਰ, ਪਲੰਬਿੰਗ ਸਟੋਰ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾ ਸਕਣਗੀਆਂ।

Read Previous

ਹੁਣ ਬਿਹਾਰ ‘ਚ 15 ਦਿਨ ਦਾ ਸੰਮਪੂਰਨ ਲਾਕਡਾਊਨ

Read Next

#ਖਾੜਕੂ ਵਾਦ ਸਮੇਂ ਕਿਸਨੇ ਮਰਵਾਏ ਸਨ ਹਿੰਦੂ ?

Leave a Reply

Your email address will not be published. Required fields are marked *