ਲੋਪੋਕੇ, 11 ਸਤੰਬਰ (ਰਛਪਾਲ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਵਿੱਚ ਆਉਂਦੇ ਪਿੰਡ ਪ੍ਰੀਤ ਨਗਰ ਤੋਂ ਸੋੜੀਆ ਨੂੰ ਜਾਂਦੀ ਸੰਪਰਕ ਸੜਕ ਨੂੰ 18 ਫੁੱਟ ਚੌੜੀ ਕਰਨ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਪੰਜਾਬ ਸੁੱਖ ਸਰਕਾਰੀਆ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਦਿਲਰਾਜ ਸਰਕਾਰੀਆ, ਗੁਰਸੇਵਕ ਸਿੰਘ ਗੈਵੀ ਸਰਪੰਚ ਪ੍ਰੀਤਨਗਰ, ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਮਲ ਸਨ।
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਸੰਪਰਕ ਸੜਕਾਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ
