ਕੈਬਨਿਟ ਮੰਤਰੀ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੌਂਸਲਰ ਵਿਕਾਸ ਸੋਨੀ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੌਂਸਲਰ ਵਿਕਾਸ ਸੋਨੀ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 1 ਜੁਲਾਈ (ਗਗਨ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਾਰੇ ਵਿਕਾਸ ਕਾਰਜ ਆਪਣੇ ਅੰਤਿਮ ਪੜਾਅ ਤੇ ਹਨ। ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੌਂਸਲਰ ਵਿਕਾਸ ਸੋਨੀ ਵੱਲੋਂ ਵੱਖ ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਸਾਰੀਆਂ ਵਾਰਡਾਂ ਵਿੱਚ ਗੁਣਵੱਤਾ ਭਰਪੂਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਕੋਈ ਵੀ ਵਾਰਡ ਵਿਕਾਸ ਪੱਖੋਂ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ । ਕੌਂਸਲਰ ਵਿਕਾਸ ਸੋਨੀ ਵੱਲੋਂ ਕੈਬਨਿਟ ਮੰਤਰੀ ਸ੍ਰੀ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਾਰਡ ਨੰ: 54 ਦਾ ਵੀ ਦੌਰਾ ਕੀਤਾ ਗਿਆ ਅਤੇ ਇਸਲਾਮਾਬਾਦ ਫਾਟਕ ਤੋਂ ਪਾਰ ਸ਼ਿਵ ਨਗਰ ਕਲੋਨੀ ਵਿੱਚ ਨੂਰੇ ਸ਼ਾਹ ਫਾਟਕ ਤੋਂ ਲੈ ਕੇ ਜਵਾਲਾ ਫਿਲੌਰ ਮਿਲ ਤੱਕ ਨਵੀਂ ਸੜਕ ਬਣਾਉਣ ਦਾ ਉਦਘਾਟਨ ਕੀਤਾ। ਕੌਸਲਰ ਸੋਨੀ ਨੇ ਦੱਸਿਆ ਕਿ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਰੇਲਵੇ ਫਾਟਕ ਤੇ ਨਵੀਂ ਸੜਕ ਬਣਾਈ ਜਾਵੇ ਕਿਉਂਕਿ ਲੋਕਾਂ ਨੂੰ ਇਕ ਸਾਈਡ ਤੋਂ ਦੂਜੀ ਸਾਈਡ ਜਾਣ ਸਮੇਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਕੌਂਸਲਰ ਸੋਨੀ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਟੂ ਵੀਲਰ ਵਾਲੇ ਵਿਅਕਤੀਆਂ ਨੂੰ ਕਾਫੀ ਰਾਹਤ ਮਿਲੇਗੀ। ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਨ੍ਹਾਂ ਵੱਲੋਂ ਵੱਖ ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਾਰਡ ਦੇ ਕੌਂਸਲਰ ਵੱਲੋਂ ਆਪਣੇ ਨਿਗਰਾਨੀ ਹੇਠ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰ ਸੁਰਿੰਦਰ ਕੁਮਾਰ ਛਿੰਦਾ, ਸ੍ਰੀ ਪਰਮਜੀਤ ਸਿੰਘ, ਚੋਪੜਾ, ਸ੍ਰੀ ਵਿਕਾਸ ਮਿਸ਼ਰਾ, ਸ੍ਰੀ ਵਿਸ਼ਾਲ ਮਿਸ਼ਰਾ, ਸ੍ਰੀ ਲੱਕੀ ਨਈਯਰ, ਸ੍ਰੀ ਸੈਂਟੂ, ਸ੍ਰੀ ਨਰਿੰਦਰ ਕੁਮਾਰ, ਸ੍ਰੀ ਸ਼ੋਭਿਤ ਬੱਬਰ, ਸ੍ਰੀ ਯੋਗੇਸ਼ ਕੁਮਾਰ, ਸ੍ਰੀ ਪ੍ਰਵੇਸ਼ ਕੁਮਾਰ ਹਾਜਰ ਸਨ।

Bulandh-Awaaz

Website: