More

  ਕੈਬਨਿਟ ਮੰਤਰੀ ਸੋਨੀ ਨੇ ਝਬਾਲ ਰੋਡ ਵਿਖੇ ਕੁਸ਼ਟ ਆਸ਼ਰਮ ਨੂੰ ਦਿੱਤਾ 5 ਲੱਖ ਰੁਪਏ ਦਾ ਚੈਕ

  ਅੰਮ੍ਰਿਤਸਰ, 29 ਜੂਨ: (ਰਛਪਾਲ ਸਿੰਘ) ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਸਥਾਨ ਵਿਖੇ ਕੁਸ਼ਟ ਆਸ਼ਰਮ ਝਬਾਲ ਰੋਡ ਨੂੰ ਆਸ਼ਰਮ ਦੀ ਮੁਰੰਮਤ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਇਸ ਆਸ਼ਰਮ ਨੂੰ ਕਿਸੇ ਤਰਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਆਸ਼ਰਮ ਵਿੱਚ ਰਹਿਣ ਵਾਲੇ ਵਿਅਕਤੀ ਸਮਾਜ ਦੀ ਇਕ ਅਨਿੱਖੜਵਾਂ ਅੰਗ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਇਨਾਂ ਦੀ ਮਦਦ ਲਈ ਅੱਗੇ ਆਈਏ।ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਅਸੀਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰੀਏ। ਉਨਾਂ ਕਿਹਾ ਕਿ ਹਸਪਤਾਲਾਂ ਵਿੱਚ ਕਰੋਨਾ ਮਰੀਜਾਂ ਦਾ ਪੂਰੀ ਤਰਾਂ ਇਲਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਘਰ ਤੋਂ ਨਿਕਲਣ ਤੋਂ ਪਹਿਲਾਂ ਮਾਸਕ ਦੀ ਵਰਤੋਂ ਨੂੰ ਆਪਣੀ ਜਿੰਦਗੀ ਦਾ ਜਰੂਰੀ ਹਿੱਸਾ ਬਣਾਈਏ ਅਤੇ ਸਮੇਂ ਸਮੇਂ ਸਿਰ ਆਪਣੇ ਹੱਥਾਂ ਨੂੰ ਸਾਫ ਕਰਦੇ ਰਹੀਏ। ਉਨਾਂ ਕਿਹਾ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹਰ ਨਾਗਰਿਕ ਦੀ ਨਿਰੋਲ ਜਿੰਮੇਵਾਰੀ ਹੈ। ਉਨਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਤੇ ਕਾਬੂ ਪਾ ਸਕਦੇ ਹਨ।ਇਸ ਮੌਕੇ ਕੁਸ਼ਟ ਆਸ਼ਰਮ ਦੇ ਪਰਮਿੰਦਰ ਸਿੰਘ, ਅਰਜਨ ਯਾਦਵ, ਵਿਸ਼ਵ ਨਾਥ ਨੇ ਸ੍ਰੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੋਨੀ ਪਰਿਵਾਰ ਸ਼ੁਰੂ ਤੋਂ ਹੀ ਕੁਸ਼ਟਮ ਆਸ਼ਰਮ ਦੀ ਮਦਦ ਕਰਦਾ ਆਇਆ ਹੈ। ਉਨਾਂ ਕਿਹਾ ਕਿ ਸ੍ਰੀ ਸੋਨੀ ਵੱਲੋਂ ਪਹਿਲਾਂ ਵੀ ਕੁਸ਼ਟ ਆਸ਼ਰਮ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਸ੍ਰੀ ਯਾਦਵ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੀ ਸੋਨੀ ਵੱਲੋਂ ਸਮੇ ਸਮੇਂ ਸਿਰ ਕੁਸ਼ਟ ਆਸ਼ਰਮ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਤਾਹਿਰ ਸ਼ਾਹ ਅਤੇ ਸਰਬਜੀਤ ਸਿੰਘ ਲਾਟੀ ਵੀ ਹਾਜ਼ਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img