18 C
Amritsar
Wednesday, March 22, 2023

ਕੋਟਕਪੂਰਾ ਗੋਲੀਕਾਂਡ ਕੇਸ: ਬਾਦਲ ਪਿਉ-ਪੁੱਤਰ, ਸਾਬਕਾ ਡੀਜੀਪੀ ਸੈਣੀ ਤੇ 5 ਪੁਲਿਸ ਅਧਿਕਾਰੀ ਤਲਬ

Must read

ਫਰੀਦਕੋਟ, 6 ਮਾਰਚ (ਮਿੱਤਲ) – ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ‘ਚ ਪੇਸ਼ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਤਲਬ ਕੀਤਾ ਗਿਆ ਹੈ। SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿਚ ਬਾਦਲ ਪਿਉ-ਪੁੱਤਰ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਆਦਿ ਸ਼ਾਮਲ ਹਨ।

- Advertisement -spot_img

More articles

- Advertisement -spot_img

Latest article