21 C
Amritsar
Friday, March 31, 2023

ਕੋਟਕਪੂਰਾ ਪਹੁੰਚੀ ਬਰਗਾੜੀ ਕਾਂਡ ਦੇ ਮੁਲਜ਼ਮ ਬਿੱਟੂ ਦੀ ਲਾਸ਼, ਆਈਜੀ ਵੱਲੋਂ ਲੋਕਾਂ ਨੂੰ ਖ਼ਾਸ ਅਪੀਲ

Must read

ਮ੍ਰਿਤਕ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਲਾਸ਼ ਨੂੰ ਕੋਟਕਪੂਰਾ ਲਿਜਾਇਆ ਗਿਆ ਹੈ ਤੇ ਵੱਡੀ ਗਿਣਤੀ ਡੇਰਾ ਪ੍ਰੇਮੀ ਉੱਥੇ ਪਹੁੰਚ ਰਹੇ ਹਨ। ਸੁਰੱਖਿਆ ਵਜੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਉਸ ਦੇ ਘਰ ਕੋਟਕਪੁਰਾ ਵਿੱਚ ਵੀ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ।

dead body of bittu reached dera srisa

ਪਟਿਆਲਾ: ਬੀਤੇ ਦਿਨ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਨੂੰ ਦੋ ਕੈਦੀਆਂ ਨੇ ਕੁੱਟ-ਕੁੱਟ ਮਾਰ ਦਿੱਤਾ ਜੋ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਵੀ ਸੀ। ਵਾਰਦਾਤ ਬਾਅਦ ਮੌਕੇ ‘ਤੇ ਪਹੁੰਚੇ ਪਟਿਆਲਾ ਪੁਲਿਸ ਦੇ ਆਈਜੀ ਏਐਸ ਰਾਏ ਮੌਕੇ ‘ਤੇ ਪਹੁੰਚੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਜਾਏਗਾ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਏਗੀ।

ਉੱਧਰ ਮ੍ਰਿਤਕ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਲਾਸ਼ ਨੂੰ ਕੋਟਕਪੂਰਾ ਲਿਜਾਇਆ ਗਿਆ ਹੈ ਤੇ ਵੱਡੀ ਗਿਣਤੀ ਡੇਰਾ ਪ੍ਰੇਮੀ ਉੱਥੇ ਪਹੁੰਚ ਰਹੇ ਹਨ। ਸੁਰੱਖਿਆ ਵਜੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਉਸ ਦੇ ਘਰ ਕੋਟਕਪੁਰਾ ਵਿੱਚ ਵੀ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਕੋਟਕਪੁਰਾ ਵਿੱਚ ਮਾਹੌਲ ਤਣਾਓਪੂਰਨ ਬਣਿਆ ਹੋਇਆ ਹੈ। ਉਸਦੇ ਘਰ ਦੇ ਬਾਹਰ ਰਿਸ਼ਤੇਦਾਰਾਂ ਤੇ ਲੋਕਾਂ ਦੀ ਭੀੜ ਜਮ੍ਹਾ ਹੈ। ਅੱਜ ਇੱਥੇ ਉਸ ਦਾ ਸਸਕਾਰ ਕੀਤਾ ਜਾਏਗਾ।


ਦੱਸ ਦੇਈਏ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਦੇ ਇਲਜ਼ਾਮ ਹੇਠ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾ ਦਿੱਤਾ ਹੈ। ਦੋਵੇਂ ਮੁਲਜ਼ਮ ਅੰਮ੍ਰਿਤਧਾਰੀ ਸਿੱਖ ਦੱਸੇ ਜਾਂਦੇ ਹਨ। ਇਨ੍ਹਾਂ ਦੋਵਾਂ ਕੈਦੀਆਂ ਨੇ ਮਹਿੰਦਰਪਾਲ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾਡ ਨਾਲ ਕਈ ਵਾਰ ਕੀਤੇ। ਇਹ ਘਟਨਾ ਸ਼ਾਮ ਪੌਣੇ ਕੁ ਛੇ ਵਜੇ ਵਾਪਰੀ। ਪੁਲਿਸ ਨੇ ਤੁਰੰਤ ਮਹਿੰਦਰ ਪਾਲ ਨੂੰ ਸਰਕਾਰੀ ਹਸਪਤਾਲ ਨਾਭਾ ਲਿਆਂਦਾ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕ ਮਹਿੰਦਰ ਪਾਲ ਜ਼ਿਲ੍ਹਾ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਅਤੇ ਇਸ ਨੂੰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫ਼ਤਾਰ ਕਰ ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਬਤੌਰ ਹਵਾਲਾਤੀ ਕੈਦ ਕੀਤਾ ਹੋਇਆ ਸੀ। ਜੇਲ੍ਹ ਦੇ ਸਹਾਇਕ ਸੁਪਰਡੈਂਟ ਅਮਰਜੀਤ ਭੰਗੂ ਨੇ ਦੱਸਿਆ ਕਿ ਮਹਿੰਦਰਪਾਲ ਦੀ ਜੇਲ੍ਹ ਵਿੱਚ ਦੋ ਕੈਦੀਆਂ ਨਾਲ ਲੜਾਈ ਹੋਈ ਸੀ ਅਤੇ ਪੁਲਿਸ ਮੁਲਾਜ਼ਮ ਇਸ ਨੂੰ ਜ਼ਖ਼ਮੀ ਹਾਲਤ ਵਿੱਚ ਨਾਭਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ।

- Advertisement -spot_img

More articles

- Advertisement -spot_img

Latest article