Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਕੋਰੋਨਾ : ਅਮਰੀਕਾ ਦੇ ਹਸਪਤਾਲਾਂ ਵਿਚ ਘੱਟ ਪੈਣ ਲੱਗੇ ਬੈੱਡ, 2.56 ਲੱਖ ਤੋਂ ਜ਼ਿਆਦਾ ਹੋਈ ਮੌਤਾਂ

ਵਾਸ਼ਿੰਗਟਨ, 19 ਨਵੰਬਰ : ਦੁਨੀਆ ਭਰ ਵਿਚ ਹੁਣ ਤੱਕ 5.65 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਇਨ੍ਹਾਂ ਵਿਚ 3.93 ਕਰੋੜ ਲੋਕ ਠੀਕ ਹੋ ਚੁੱਕੇ ਹਨ ਜਦ ਕਿ 13.53 ਲੱਖ ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ 1.58 ਕਰੋੜ ਮਰੀਜ਼ ਅਜਿਹੇ ਹਨ ਜਿਨ੍ਹਾਂ ਦਾ ਇਲਾਜ ਚਲ ਰਿਹਾ ਹੈ, ਅਮਰੀਕਾ ਵਿਚ ਹਾਲਾਤ ਬਦ ਤੋਂ ਬਦਤਰ ਹੋਣ ਲੱਗੇ ਹਨ। ਇੱਥੇ ਦੇ ਹਸਪਤਾਲਾਂ ਵਿਚ ਬੈੱਡ ਘੱਟ ਪੈਣ ਲੱਗੇ ਹਨ। ਮਰਨ ਵਾਲਿਆਂ ਦਾ ਅੰਕੜਾ ਵੀ 2.56 ਲੱਖ ਹੋ ਚੁੱਕਾ ਹੈ। ਅਮਰੀਕਾ ਦੇ ਕੁਝ ਸੂਬਿਆਂ ਵਿਚ ਹਾਲਾਤ ਹੁਣ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ। ਕੋਰੋਨਾ ਪੀੜਤਾਂ ਦਾ ਅੰਕੜਾ ਤਾਂ ਵਧ ਹੀ ਰਿਹਾ ਹੈ, ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਹੁਣ ਕਾਬੂ ਤੋਂ ਬਾਹਰ ਹੁੰਦੀ ਦਿਖ ਰਹੀ ਹੈ। ਬੁਧਵਾਰ ਤੱਕ ਇੱਥੇ ਕੁਲ 2.56 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਸੀ। ਰਿਪੋਰਟ ਮੁਤਾਬਕ 77 ਹਜ਼ਾਰ ਲੋਕ ਇਸ ਸਮੇਂ ਹਸਪਤਾਲ ਵਿਚ ਹਨ। ਨੇਵਾਦਾ ਅਤੇ ਮਿਸ਼ੀਗਨ ਜਿਹੇ ਸੂਬਿਆਂ ਵਿਚ ਹਾਲਾਤ ਹੋਰ ਵੀ ਖਰਾਬ ਹਨ। ਨੇਵਾਦਾ ਦੇ ਰੇਨੋ ਸ਼ਹਿਰ ਦੇ ਹਸਪਤਾਲ ਵਿਚ ਮਰੀਜ਼ ਐਨੇ ਵਧ ਗਏ ਕਿ ਕਾਰ ਪਾਰਕਿੰਗ ਵਿਚ ਵਾਰਡ ਬਣਾਉਣਾ ਪਿਆ। ਇੱਥੇ ਸਟਾਫ਼ ਕੋਲੋਂ ਐਨੇ ਮਰੀਜ਼ਾਂ ਨੂੰ ਸੰਭਾਲਿਆ ਨਹੀਂ ਜਾ ਰਿਹਾ।

ਟੈਨੇਸੀ ਦੇ ਡਾਇਰੈਕਟਰ ਆਫ਼ ਕ੍ਰਿਟਿਕਲ ਕੇਅਰ ਡਾਕਟਰ ਐਲਿਸਨ ਜੌਨਸਨ ਨੇ ਕਿਹਾ , ਸਹੀ ਕਹਾਂ ਤਾਂ ਹੁਣ ਅਸੀਂ ਅਵਸਾਦ ਵਿਚ ਹਾਂ ਅਤੇ ਨਾਉਮੀਦ ਹੁੰਦੇ ਜਾ ਰਹੇ ਹਾਂ। ਅਸੀਂ ਨਹੀਂ ਕਹਿ ਸਕਦੇ ਕਿ ਕਦੋਂ ਹਾਲਾਤ ਸੁਧਰਨਗੇ। ਇਸ ਦੀ ਫਿਲਹਾਲ ਕੋਈ ਉਮੀਦ ਵੀ ਨਜ਼ਰ ਨਹੀਂ ਆਉਂਦੀ। ਮੈਂ ਅਪਣੇ ਕਰੀਅਰ ਵਿਚ ਕਦੇ ਨਹੀਂ ਸੋਚਿਆ ਕਿ ਇਸ ਤਰ੍ਹਾਂ ਦੇ ਹਾਲਾਤਾਂ  ਦਾ ਸਾਹਮਣਾ ਹੋਵੇਗਾ। ਇਦਾਹੋ ਵਿਚ ਡਾਕਟਰਾਂ ਨੇ ਸਾਫ ਕਰ ਦਿੱਤਾ ਹੈ ਕਿ ਸਾਰੇ ਮਰੀਜ਼ਾਂ ਨੂੰ ਬੈੱਡ ਦੇ ਸਕਣਾ ਮੁਸ਼ਕਲ ਹੋ ਸਕਦਾ ਹੈ।
ਅਮਰੀਕਾ ਵਿਚ ਮਰਨ ਵਾਲਿਆਂ ਦਾ ਅੰਕੜਾ 2.56 ਲੱਖ ਦੇ ਪਾਰ ਹੋ ਗਿਆ ਲੇਕਿਨ ਟਰੰਪ ਪ੍ਰਸ਼ਾਸਨ ਹੁਣ ਵੀ ਵਾਇਰਸ ਨੂੰ ਗੰਭੀਰਤਾ ਨਾਲ ਲੈਣ ਲਈ ਤਿਆਰ ਨਹੀਂ ਹੈ। ਦੇਸ਼ ਵਿਚ ਸਿਰਫ ਇੱਕ ਹਫਤੇ ਵਿਚ 15 ਲੱਖ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ।  ਕਰੀਬ ਦੋ ਹਫਤੇ ਤੋਂ ਹਰ ਦਿਨ ਔਸਤਨ ਇੱਕ ਲੱਖ ਕੇਸ ਸਾਹਮਣੇ ਆ ਰਹੇ ਹਨ।

bulandhadmin

Read Previous

ਰੂਸੀ ਰਾਸ਼ਟਰਪਤੀ ਪੁਤਿਨ ‘ਤੇ ਰਿÎਟਾਇਰਮੈਂਟ ਤੋਂ ਬਾਅਦ ਵੀ ਨਹੀਂ ਚਲ ਸਕੇਗਾ ਮੁਕੱਦਮਾ, ਸੰਵਿਧਾਨ ਵਿਚ ਹੋ ਰਹੀ ਸੋਧ

Read Next

ਬਰਤਾਨੀਆ ਦੁਨੀਆ ਦਾ ਪਹਿਲਾ ਦੇਸ਼, ਜਿੱਥੇ ਦਸ ਸਾਲ ਬਾਅਦ ਸਿਰਫ ਇਲੈਕਟ੍ਰਿਕ ਕਾਰਾਂ ਚੱਲਣਗੀਆਂ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!