ਕੋਰੋਨਾ ਤੋਂ ਪੀੜਤ ਮਰੀਜ਼ਾਂ ਲਈ ਸ਼੍ਰੋਮਣੀ ਕਮੇਟੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਇਆ ਜਾਵੇਗਾ ਮੁਫ਼ਤ ਕੋਵੈਕਸੀਨ ਕੈਂਪ : ਬੀਬੀ ਜਗੀਰ ਕੌਰ

9

ਅੰਮ੍ਰਿਤਸਰ, 27 ਮਈ (ਰਛਪਾਲ ਸਿੰਘ) – ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਲਈ ਪੰਜਾਬ ਵਿਚ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕੋਵੈਕਸੀਨ ਲਗਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਸ ਕੈਂਪ ਲਈ ਸ਼੍ਰੋਮਣੀ ਕਮੇਟੀ ਵਲੋਂ 53 ਲੱਖ ਰੁਪਏ ਦੀ ਕੋ ਵੈਕਸੀਨ ਦੀ ਖ਼ਰੀਦ ਕੀਤੀ ਗਈ ਹੈ ਜੋ ਲੋੜਵੰਦਾਂ ਨੂੰ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਉਂ – ਜਿਉਂ ਕੋਵੈਕਸੀਨ ਉਪਲਬਧ ਹੋਵੇਗੀ | ਇਸ ਤਰ੍ਹਾਂ ਦੇ ਮੁਫ਼ਤ ਕੋਵੈਕਸੀਨ ਕੈਂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਲਗਾਏ ਜਾਣਗੇ

Italian Trulli