ਅੰਮ੍ਰਿਤਸਰ, 7 ਸਤੰਬਰ (ਰਛਪਾਲ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 4996 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ਹ ਵਿੱਚ 938 ਐਕਟਿਵ ਕੇਸ ਹਨ।
ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉਨ੍ਹਾ ਦੱਸਿਆ ਕਿ ਹੁਣ ਤੱਕ 207 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 5 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ। ਅੰਮ੍ਰਿਤਸਰ, 7 ਸਤੰਬਰ — ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 4996 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ਹ ਵਿੱਚ 938 ਐਕਟਿਵ ਕੇਸ ਹਨ।
ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉਨ੍ਹਾ ਦੱਸਿਆ ਕਿ ਹੁਣ ਤੱਕ 207 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 5 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।
ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਆਪਣੇ ਘਰਾਂ ਨੂੰ