16.7 C
Punjab
Tuesday, December 6, 2022

ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਆਪਣੇ ਘਰਾਂ ਨੂੰ

Must read

ਅੰਮ੍ਰਿਤਸਰ, 28 ਅਗਸਤ (ਰਛਪਾਲ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 627 ਐਕਟਿਵ ਕੇਸ ਹਨ।
ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉਨਾ ਦੱਸਿਆ ਕਿ ਹੁਣ ਤੱਕ 150 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 2 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ ਜਿੰਨਾਂ ਵਿੱਚ ਨਵਦੀਪ ਭਾਟੀਆ ਵਾਸੀ ਵਿਜੈ ਨਗਰ ਅਤੇ ਸ੍ਰੀਮਤੀ ਇੰਦਰਾ ਉਮਰ 55 ਸਾਲ, ਵਾਸੀ ਇਸਲਾਮਾਬਾਦ ਸ਼ਾਮਲ ਹਨ।

- Advertisement -spot_img

More articles

- Advertisement -spot_img

Latest article