ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਨ ਲਈ ਕੋਰੋਨਾ ਵੈਕਸੀਨ ਲਗਵਾਉਣੀ ਬਹੁਤ ਜਰੂਰੀ : ਡਾ ਰੰਜੂ ਸਿੰਗਲਾ ਸਿਵਲ ਸਰਜਨ

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਨ ਲਈ ਕੋਰੋਨਾ ਵੈਕਸੀਨ ਲਗਵਾਉਣੀ ਬਹੁਤ ਜਰੂਰੀ : ਡਾ ਰੰਜੂ ਸਿੰਗਲਾ ਸਿਵਲ ਸਰਜਨ

ਕੋਰੋਨਾ ਦੀ ਦੂਜੀ ਖੁਰਾਕ ਸਮੇਂ ਸਿਰ ਲਗਵਾਉਣ ਤੇ ਹੀ ਕੋਵਿਡ-19 ਵਿਰੁਧ ਬਣੇਗੀ ਸੰਪੂਰਣ ਇਮਿਊਨਿਟੀ

ਸ਼੍ਰੀ ਮੁਕਤਸਰ ਸਾਹਿਬ, 2 ਦਸੰਬਰ (ਅਵਤਾਰ ਮਰਾੜ੍ਰ) ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਅਤੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ ਰੋਕੂ ਤੀਬਰ ਟੀਕਾਕਰਣ ਮੁਹਿੰਮ ਚੱਲ ਰਹੀ ਹੈ। ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਟੀਕਾਕਰਣ ਕਰਵਾ ਕੇ ਹੀ ਓਮੀਕਰੋਨ ਕੋਰੋਨਾ ਵਾਇਰਸ ਜਾਂ ਸੰਭਾਵਿਤ ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਹੁਤ ਲੋਕਾਂ ਦੀ ਦੂਜੀ ਖੁਰਾਕ ਵੀ ਲੱਗਣੀ ਬਾਕੀ ਹੈ, ਪਰ ਲੋਕ ਟੀਕਾਕਰਣ ਲਈ ਅੱਗੇ ਨਹੀਂ ਆ ਰਹੇ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਟੀਕਾਕਰਣ ਦੀ ਦੂਜ਼ੀ ਖੁਰਾਕ ਲਗਾ ਕੇ ਹੀ ਕੋਰੋਨਾ ਵਿਰੁਧ ਸੰਪੂਰਨ ਇਮਿਊਨਿਟੀ ਪੈਦਾ ਕੀਤੀ ਜਾ ਸਕਦੀ ਹੈ। ਉਹਨਾਂ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਦੇ ਕੋਵਾਸ਼ੀਲਡ ਦੀ ਪਹਿਲੀ ਖੁਰਾਕ ਲਗਵਾਏ ਨੂੰ 84 ਦਿਨ ਅਤੇ ਕੋਵੈਕਸ਼ੀਨ ਟੀਕਾਕਰਣ ਕਰਵਾਏ ਨੂੰ 28 ਦਿਨ ਹੋ ਗਏ ਹਨ, ਉਹ ਦੂਜੀ ਖੁਰਾਕ ਨੇੜੇ ਦੇ ਟੀਕਾਕਰਣ ਕੇਂਦਰ ਤੋ ਜਲਦੀ ਲਗਵਾਉਣ।ਉਹਨਾਂ ਜਾਣਕਾਰੀ ਦਿੱਤੀ ਕਿ ਕੁਝ ਰਾਜਾਂ ਵਿੱਚ ਕੋਵਿਡ ਦੇ ਕੇਸ ਵੀ ਵਧ ਰਹੇ ਹਨ।

ਇਸ ਲਈ ਸਭ ਨੂੰ ਅਪੀਲ ਹੈ ਕਿ ਜਲਦੀ ਤੋਂ ਜਲਦੀ ਆਪਣੇ ਅਤੇ ਆਪਣੇ ਪਰਿਾਵਰ ਦੇ ਕੋਰੋਨਾ ਟੀਕਾਕਰਣ ਕਰਵਾਉਣਾ 100 ਪ੍ਰਤੀਸ਼ਤ ਯਕੀਨੀ ਬਨਾਇਆ ਜਾਵੇ ਤਾਂ ਜੋ ਕੋਰੋਨਾ ਦੀ ਆਉਣ ਵਾਲੀ ਸੰਭਾਵਿਤ ਲਹਿਰ ਤੋਂ ਬਚਿਆ ਜਾ ਸਕੇ। ਉਹਨਾਂ ਜਨਤਾ ਨੇ ਚੁਣੇ ਹੋਏ ਨੁਮਾਇੰਦਿਆਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਜਿਲ੍ਹੇ ਦੇ ਸਾਰੇ ਲੋਕਾਂ ਦੇ ਕੋਰੋਨਾ ਟੀਕਾਕਰਣ ਕਰਵਾਉਣਾ ਲਈ ਸਹਿਯੋਗ ਦੇਣ।ਉਹਨਾਂ ਕਿਹਾ ਜੋ ਵਿਅਕਤੀ ਦੂਜੀ ਖੁਰਾਕ ਮਿਸ ਕਰਦਾ ਹੈ ਤਾਂ ਉਸ ਲਈ ਕੋਵਿਡ-19 ਪਾਜ਼ੇਟਿਵ ਹੋਣ ਦਾ ਖਤਰਾ ਬਣ ਸਕਦਾ ਹੈ। ਉਹਨਾਂ ਦੱਸਿਆ ਕਿ ਪਹਿਲੀ ਖੁਰਾਕ ਲਗਾਉਣ ਨਾਲ 50 ਪ੍ਰਤੀਸ਼ਤ ਸੁਰੱਖਿਆ ਮਿਲਦੀ ਹੈ, ਪਰ ਦੂਜੀ ਖੁਰਾਕ ਲਗਾਉਣ ਨਾਲ ਲਗਭਗ 90 ਪਤੀਸ਼ਤ ਤੱਕ ਸੁਰੱਖਿਆ ਵੱਧ ਜਾਂਦੀ ਹੈ। ਜੇਕਰ ਅਸੀਂ ਦੂਜੀ ਖੁਰਾਕ ਸਮੇਂ ਸਿਰ ਨਹੀਂ ਲਗਵਾਉਂਦੇ ਤਾਂ ਇਸ ਨਾਲ ਸੰਪੂਰਨ ਇਮਿਊਨਿਟੀ ਨਹੀਂ ਬਣਦੀ। ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਤੱਕ 633000 ਵਿਅਕਤੀਆਂ ਦਾ ਕੋਰੋਨਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚੋ਼ ਲਗਭਗ 470000 ਵਿਅਕਤੀਆਂ ਦੇ ਪਹਿਲੀ ਅਤੇ 163000 ਵਿਅਕਤੀਆਂ ਦੇ ਕੋਰੋਨਾ ਟੀਕਾਕਰਣ ਦੀ ਦੂਜੀ ਖੁਰਾਕ ਲੱਗੀ ਹੈ।

Bulandh-Awaaz

Website: