More

    ਕੋਰੋਨਾ ਲਾਕ ਡਾਊਨ ਕਾਰਨ ਪ੍ਰਭਾਵਤ ਹੋਏ ਮਾਪਿਆਂ ਦੇ ਬੱਚਿਆਂ ਦੀ ਪ੍ਰਾਈਵੇਟ ਸਕੂਲਾਂ ਦੀ ਛੇ ਮਹੀਨੇ ਦੀ ਫੀਸ ਕਾਂਗਰਸ ਸਰਕਾਰ ਭਰੇ :ਮਜੀਠੀਆ

    ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੋਰੋਨਾ ਕਾਰਨ ਵਿੱਤੀ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਾਰੇ ਮਾਪਿਆਂ ਦੇ ਬੱਚਿਆਂ ਦੀ ਇਸ ਸਾਲ ਅਪ੍ਰੈਲ ਤੋਂ ਸਤੰਬਰ ਤੱਕ ਦੀ ਪ੍ਰਾਈਵੇਟ ਸਕੂਲਾਂ ਦੀ ਟਿਊਸ਼ਨ ਅਤੇ ਦਾਖਲ ਫੀਸ ਆਪ ਅਦਾ ਕਰੇ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਾਂਗਰਸ ਸਰਕਾਰ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪ੍ਰਾਈਵੇਟ ਸਕੂਲ ਮੈਨੇਜਮੈਂਟਾਂ ਅੱਗੇ ਆਤਮ ਸਮਰਪਣ ਹੀ ਕਰ ਦਿੱਤਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਹ ਵੀ ਮੰਨ ਲਿਆ ਕਿ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਿਰਧਾਰਿਤ ਕਰਨ ਦਾ ਹੱਕ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਵਿਚ ਸੂਬੇ ਦੇ ਕੇਸ ਹਾਰਨ ਦਾ ਕਾਰਨ ਪ੍ਰਾਈਵੇਟ ਸਕੂਲ ਮੈਨੇਜਮੈਂਟਾ ਨਾਲ  ਸਰਕਾਰ ਦੀ ਗੰਢਤੁੱਪ ਹੈ। ਉਹਨਾਂ ਕਿਹਾ ਕਿ ਸੂਬੇ ਨੇ ਕੇਸ ਸਹੀ ਢੰਗ ਨਾਲ ਨਹੀਂ ਲੜਿਆ ਅਤੇ  ਸਰਕਾਰ ਅਦਾਲਤ ਨੂੰ ਇਹ ਦੱਸਣ ਵਿਚ ਵੀ ਨਾਕਾਮ ਰਹੀ ਕਿ  ਸਕੂਲ ਮੈਨੇਜਮੈਂਟਾਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਤਾਰਨ ’ਤੇ ਰੋਕ ਲਗਵਾ ਸਕਦੀ ਹੈ ਤੇ ਇਸ ਵਾਸਤੇ ਉਹਨਾਂ ਨੂੰ ਮਾਪਿਆਂ ਨੂੰ ਸ਼ਿਕਾਰ ਬਣਾਉਣ ਦੀ ਜ਼ਰੂਰਤ ਨਹੀਂ ਹੈ। ਇਸ ਅਸਫਲਤਾ ਲਈ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਰਾਰ ਦਿੰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਸ੍ਰੀ ਸਿੰਗਲਾ ਪ੍ਰਾਈਵੇਟ ਸਕੂਲ ਮੈਨੇਜਮੈਂਟ ਦੇ ਦਬਾਅ ਵਿਚ ਆ ਗਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਮਾਪਿਆਂ ਵਾਸਤੇ ਕੋਈ ਰਾਹਤ ਹਾਸਲ ਕਰਨ ਵਿਚ ਅਸਫਲ ਰਹੀ ਹੈ ਜਦਕਿ ਦਿੱਲੀ, ਉੱਤਰਾਖੰਡ ਅਤੇ ਕੇਰਲਾ ਨੇ ਮਾਪਿਆਂ ਨੂੰ ਰਾਹਤ ਦਿੱਤੀ ਹੈ। 

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img