ਕੋਰੋਨਾ ਵਾਇਰਸ ‘ਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਜਾਗਰੂਕਤਾ ਅਭਿਆਨ ਦਾ ਦੂਜਾ ਦਿਨ

Date:

ਲੋਕਾਂ ਨੂੰ ਇਕੱਠ ਵਿਚ ਸ਼ਾਮਿਲ ਨਾ ਹੋਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਅੰਮ੍ਰਿਤਸਰ, 26 ਅਗਸਤ: (ਰਛਪਾਲ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਣ ਦਾ ਸੁਨੇਹਾ ਦੇਣ ਲਈ ਭਾਰਤ ਸਰਕਾਰ ਵਲੋਂ ਵੱਡੇ ਪੱਧਰ ਉੱਤੇ ਜਾਗਰੂਕਤਾ ਅਭਿਆਨ ਦਾ ਆਗਾਜ਼ ਕੀਤਾ ਜਾ ਚੁੱਕਿਆ ਹੈ। ਇਸੇ ਲੜੀ ਦੇ ਤਹਿਤ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਸ਼ਹਿਰ ਵਿਚ ਮੋਬਾਈਲ ਵੈਨ ਜ਼ਰੀਏ ਇਸ ਮੁਹਿੰਮ ਦੇ ਦੂਜੇ ਦਿਨ ਸ਼ਹਿਰ ਦੇ ਦਸ਼ਮੇਸ਼ ਨਗਰ, ਮੋਹਕਮ ਪੁਰਾ, ਤੁੰਗ ਭਾਈ, ਵਿਜੇ ਨਗਰ, ਬਟਾਲਾ ਰੋਡ, ਮੁਸਤਫਾਬਾਦ, ਖੰਨਾ ਨਗਰ, ਵੇਰਕਾ ਅਤੇ ਗੋਲਡਨ ਅਵੇਨਯੂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਲੋਕਾਂ ਨੂੰ ਪੈਂਫਲੇਟ ਵੰਡ ਕੇ ਕੋਰੋਨਾ ਤੋਂ ਬਚਣ ਦੀ ਸਲਾਹ ਦਿੱਤੀ ਗਈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੇ ਵਿਭਾਗ ਦੇ ਅਧਿਕਰੀਆਂ ਤੋਂ ਕੋਰੋਨਾ ਮਹਾਂਮਾਰੀ ਅਤੇ ਲੋਕ ਡਾਊਨ ਬਾਰੇ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਮਾਸਕ ਤੋਂ ਬਿਨਾ ਬਾਜ਼ਾਰਾਂ ਅਤੇ ਸੜਕਾਂ ਉੱਤੇ ਘੁੰਮ ਰਹੇ ਲੋਕਾਂ ਨੂੰ ਮਾਸਕ ਪਾ ਕੇ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਜਦੋਂ ਕੋਰੋਨਾ ਵਾਇਰਸ ਦੇਸ਼ ਭਰ ਵਿਚ ਆਪਣੇ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਅਜਿਹੇ ਸਮੇਂ ਵਿੱਚ ਲੋਕਾਂ ਨੂੰ ਇਸ ਬਾਰੇ ਵੇਰਵੇ ਸਣੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਗੁਰਮੀਤ ਸਿੰਘ ਨੇ ਕਿਹਾ ਕਿ ਕੋਰੋਨਾ ਭਾਰਤ ਵਿਚ ਪੈਦਾ ਹੋਈ ਬਿਮਾਰੀ ਨਹੀਂ ਹੈ ਸਗੋਂ ਇਹ ਵਿਦੇਸ਼ ਤੋਂ ਭਾਰਤ ਵਿੱਚ ਆਈ ਹੈ। ਇਸ ਕਰਕੇ ਵਿਦੇਸ਼ ਤੋਂ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਈ.ਬੀ. ਮਿਨੀਸਟਰੀ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ਼ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਵੱਡੇ ਪੱਧਰ ‘ ਤੇ ਜਾਗਰੂਕਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਟੀ.ਵੀ., ਰੇਡੀਓ ਅਤੇ ਹੋਰ ਸੰਚਾਰ ਦੇ ਸਾਧਨਾਂ ਤੋਂ ਇਲਾਵਾ ਜ਼ਮੀਨੀ ਪੱਧਰ ਉੱਤੇ ਗਲੀ-ਮੁਹੱਲਿਆਂ ਵਿੱਚ ਜਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪੰਜ ਦਿਨਾਂ ਜਾਗਰੂਕਤਾ ਮੁਹਿੰਮ ਦੇ ਦੂਜੇ ਦਿਨ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਣ ਲਈ ਨਾ ਸਿਰਫ ਸਮਾਜਿਕ ਦੂਰੀ ਦੀ ਪਾਲਣਾ ਦੀ ਅਪੀਲ ਕੀਤੀ ਗਈ ਬਲਕਿ ਬਿਮਾਰੀ ਤੋਂ ਬਚਣ ਲਈ ਉਚਿਤ ਢੰਗ ਅਪਨਾਉਣ ਅਤੇ ਸਰਕਾਰ ਦੀ ਗਾਈਡਲਾਈਨਜ਼ ਨੂੰ ਤਨਦੇਹੀ ਨਾਲ ਮੰਨਣ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਬਾਰੇ ਜੋ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਉਸ ਨੂੰ ਆਪਣੇ ਪਰਿਵਾਰ, ਦੋਸਤਾਂ ਅਤੇ ਮਿੱਤਰਾਂ ਨੂੰ ਵੱਧ ਤੋਂ ਵੱਧ ਸਾਂਝਾ ਕਰੋ। ਇਸ ਮੌਕੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਇੱਕ ਹੈਲਪਲਾਈਨ ਨੰਬਰ 011-23978046 ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੇ ਓਹਨਾਂ ਦੀ ਜਾਣਕਾਰੀ ਵਿਚ ਕੋਈ ਕੋਰੋਨਾ ਵਾਇਰਸ ਦਾ ਪੀੜਤ ਹੈ ਤਾਂ ਇਸਦੀ ਜਾਣਕਾਰੀ ਫੌਰੀ ਤੌਰ ‘ਤੇ ਇਸ ਨੰਬਰ ਉੱਤੇ ਸਾਂਝੀ ਕੀਤੀ ਜਾਵੇ, ਜਿਸ ਤੋਂ ਬਾਅਦ ਉਕਤ ਵਿਅਕਤੀ ਦੀ ਜਾਂਚ ਕਰਨ ਦੇ ਨਾਲ ਨਾਲ ਲੋੜ ਪੈਣ ‘ਤੇ ਪ੍ਰੋਟੋਕੋਲ ਦੇ ਮੱਦੇਨਜ਼ਰ ਇਲਾਜ ਕੀਤਾ ਜਾਵੇਗਾ। ਇਸਦੇ ਨਾਲ ਹੀ ਇਹ ਵੀ ਸਲਾਹ ਦਿੱਤੀ ਗਈ ਕਿ ਲੋਕਾਂ ਵਲੋਂ ਸੂਬਾ ਸਰਕਾਰ ਦੀ ਹੈਲਪਲਾਈਨ ਦੀ ਵੀ ਮਦਦ ਲਿੱਤੀ ਜਾ ਸਕਦੀ ਹੈ।
ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਅੰਮ੍ਰਿਤਸਰ ਵਿਚ ਚਲਾਏ ਜਾ ਰਹੇ ਇਸ ਪੰਜ ਦਿਨਾਂ ਅਭਿਆਨ ਦੀ ਲੋਕਾਂ ਵਲੋਂ ਵੱਡੇ ਪੱਧਰ ਉੱਤੇ ਸ਼ਲਾਘਾ ਕੀਤੀ ਗਈ ਅਤੇ ਇਸਨੂੰ ਕੇਂਦਰ ਸਰਕਾਰ ਵਲੋਂ ਚੁੱਕਿਆ ਇੱਕ ਚੰਗਾ ਉਪਰਾਲਾ ਕਰਾਰ ਦਿੱਤਾ

Share post:

Subscribe

spot_imgspot_img

Popular

More like this
Related

ਇੱਬਣ ਕਲਾਂ ਅਤੇ ਸ੍ਰੀ ਗੁਰੂ ਨਾਨਕ ਗਲਰਜ ਸਕੂਲ ਬਣੇ ਚੈਂਪੀਅਨ

ਅੰਮ੍ਰਿਤਸਰ 27 ਨਵੰਬਰ (ਰਾਜੇਸ਼ ਡੈਨੀ) - ਜਿਲ੍ਹਾ ਰੋਕਿਟਬਾਲ ਐਸੋਸੀਏਸ਼ਨ...

ਸੰਤ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਗਿਆ ਜਿਗੀ ਡੇ

ਵਿਦਿਆਰਥੀਆਂ ਵੱਲੋਂ ਪੁਰਾਣੇ ਸਭਿਆਚਾਰ ਦੀ ਝਲਕ ਰਹੀ ਖਿੱਚ ਦਾ...