ਕੋਰੋਨਾ ਸੰਕਟ ਚ ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦਾ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ – ਸਿੱਖਿਆ ਅਧਿਕਾਰੀ

6

ਅੰਮ੍ਰਿਤਸਰ, 22 ਮਈ (ਰਛਪਾਲ ਸਿੰਘ)  – ਕੋਵਿਡ ਮਹਾਂਮਾਰੀ ਦੇ ਚਲਦਿਆਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਬੰਦ ਹੋ ਜਾਣ ਕਾਰਨ ਵਿੱਦਿਅਕ ਗਤੀਵਿਧੀਆਂ ਲਈ ਬਦਲਵੇਂ ਪ੍ਰਬੰਧਾਂ ਤਹਿਤ ਚਲਾਈ ਗਈ ਆਨਲਾਈਨ ਸਿੱਖਿਆ ਮੁਹਿੰਮ ਦਾ ਐਨਰੋਲਮੈਂਟ ਡ੍ਰਾਈਵ ਪੰਜਾਬ ਦੇ ਸੂਬਾ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਵਲੋਂ ਰੋਜ਼ਾਨਾ ਵੱਖ ਵੱਖ ਸਕੂਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ।
ਵਿਭਾਗ ਦੀ ਘਰ ਘਰ ਸਿੱਖਿਆ ਮੁਹਿੰਮ ਤਹਿਤ ਸਿੱਖਿਆ ਅਧਿਕਾਰੀਆਂ ਵੱਲੋਂ ਬੀਤੀ ਕੱਲ੍ਹ ਜ਼ਿਲ੍ਹੇ ਦੇ ਅੱਧੀ ਦਰਜਨ ਸਕੂਲਾਂ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਹ ਅਧਿਆਪਕਾਂ ਵੱਲੋਂ ਲਾਈਆਂ ਜਾ ਰਹੀਆਂ ਆਨਲਾਈਨ ਜਮਾਤਾਂ ਚ ਸ਼ਮੂਲੀਅਤ ਕਰਦੇ ਰਹੇ ਤੇ ਬੱਚਿਆ ਦੇ ਨਾਲ ਨਾਲ ਮਾਪਿਆਂ ਨਾਲ ਵੀ ਗੱਲਬਾਤ ਕਰਕੇ ਸਿੱਖਿਆ ਸਬੰਧੀ ਜਾਣਕਾਰੀ ਲੈਂਦੇ ਰਹੇ। ਇਸ ਸਬੰਧੀ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਇਸ ਸੰਕਟ ਦੀ ਘੜੀ ਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵਿਦਿਅਕ ਗਤੀਵਿਧੀਆਂ ਨਾਲ ਜੋੜ ਕੇ ਰੱਖਣਾ ਹੈ ਤਾਂ ਕਿ ਉਨ੍ਹਾਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਹੱਲਾਸ਼ੇਰੀ ਦੇਣ ਤੇ ਆਨਲਾਈਨ ਸੁੱਚਾ ਸਬੰਧੀ ਲੋੜੀਂਦੇ ਸੁਝਾਅ ਦੇਣਾ ਹੈ । ਇਸ ਸਮੇਂ ਸਿੱਖਿਆ ਅਧਿਕਾਰੀਆਂ ਵੱਲੋਂ ਕੋਵਿਡ ਮਹਾਮਾਰੀ ਦੌਰਾਨ ਅਧਿਆਪਕਾਂ ਵੱਲੋਂ ਨਿਭਾਈਆਂ ਜ਼ਿੰਮੇਵਾਰੀਆਂ ਦੀ ਪ੍ਰਸ਼ੰਸਾ ਕੀਤੀ । ਜ਼ਿਲ੍ਹੇ ਦੇ ਵੱਖ ਵੱਖ ਪ੍ਰਾਇਮਰੀ ਸਕੂਲਾਂ ਦਾ ਨਿਰੀਖਣ ਕਰਨ ਦੌਰਾਨ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਸਕੂਲਾਂ ਦੀਆਂ ਵਿੱਦਿਅਕ ਗਤੀਵਿਧੀਆਂ ਸਫ਼ਾਈ ਤੇ ਹੋਰਨਾਂ ਸਹੂਲਤਾਂ ਬਾਰੇ ਅਧਿਆਪਕਾਂ ਨੂੰ ਅਗਵਾਈ ਦਿੰਦੇ ਨਜ਼ਰ ਆਏ। ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਉੱਚਾ ਕਲਾ ਦੇ ਅਧਿਆਪਕ ਬਲਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਸਿੱਖਿਆ ਅਧਿਕਾਰੀ ਨਿਰੰਤਰ ਉਨ੍ਹਾਂ ਨਾਲ ਜੁੜੇ ਹੋਏ ਹਨ ਤੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਆਨਲਾਈਨ ਸਿੱਖਿਆ ਸੰਬੰਧੀ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰ ਰਹੇ ਹਨ । ਸਰਦਾਰ ਮੱਲ੍ਹੀ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਰੋਜ਼ਾਨਾ ਜੂਮ ਐਪ ਜਾਂ ਹੋਰਨਾਂ ਸੋਸ਼ਲ ਪਲੇਟਫਾਰਮ ਦੀ ਵਰਤੋਂ ਕਰਦਿਆਂ ਬਕਾਇਦਾ ਟਾਈਮ ਟੇਬਲ ਬਣਾ ਕੇ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ ਵਿਦਿਆਰਥੀ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਸਮੇਂ ਹਰ ਭਗਵੰਤ ਸਿੰਘ ਸ੍ਰੀਮਤੀ ਰੇਖਾ ਮਹਾਜਨ (ਦੋਵੇਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ), ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ , ਦਵਿੰਦਰ ਕੁਮਾਰ ਮਲਹੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ ਰਾਜਦੀਪ ਸਿੰਘ ਸਟੈਨੋ ਰਜਿੰਦਰ ਸਿੰਘ ਏ.ਸੀ. ਹਾਜ਼ਰ ਸਨ ।

Italian Trulli