More

  ਕੋਵਿਡ-19 ਨੂੰ ਲੈ ਕੇ ਕੀਤੀ ਰੀਵਿਊ ਮੀਟਿੰਗ

  ਅੰਮ੍ਰਿਤਸਰ, 24 ਮਈ (ਰਛਪਾਲ ਸਿੰਘ) -ਸੂਬੇ ਵਿਚ ਲਗਾਏ ਗਏ ਮਿੰਨੀ ਲਾਕਡਾਊਨ ਅਤੇ ਲੋਕਾਂ ਦੇ ਮਿਲੇ ਸਹਿਯੋਗ ਕਾਰਨ ਕਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ ਅਤੇ ਮੌਤ ਦਰ ਵਿਚ ਵੀ ਕਮੀ ਆਈ ਹੈ ਅਤੇ ਅੰਮ੍ਰਿਤਸਰ ਜ਼ਿਲੇ੍ਹ ਵਿਚ ਹੁਣ ਤੱਕ 3.60 ਲੱਖ ਲੋਕਾਂ ਨੂੰ ਕਰੋਨਾ ਦੀ ਵੈਕਸੀਨ ਲੱਗ ਚੁੱਕੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਕੋਵਿਡ-19 ਮਹਾਂਮਾਰੀ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਕੀਤਾ।

  ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਤੀਜ਼ੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਲਈ ਵੱਖਰੇ ਵਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵਲੋ ਤੀਜੀ ਲਹਿਰ ਦੀ ਸੰਭਾਵਨਾਂ ਨੂੰ ਦੱਸਿਆ ਜਾ ਰਿਹਾ ਹੈ, ਇਸ ਲਈ ਵਿਭਾਗ ਵਲੋ ਪਹਿਲਾਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਕਰੇ ਕਿ ਤੀਜ਼ੀ ਲਹਿਰ ਨਾ ਹੀ ਆਵੇ ਪਰ ਸਰਕਾਰ ਵਲੋ ਧਿਆਨ ਵਿਚ ਰੱਖਦਿਆਂ ਲਹਿਰ ਨਾਲ ਨਿਪਟਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿਚ ਢੁਕਵੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇ ਜ਼ਿਲੇ੍ਹ ਵਿਚ ਆਕਸੀਜਨ ਦੀ ਕੋਈ ਕਮੀ ਨਹੀ ਹੈ ਅਤੇ ਸਾਰੇ ਵੈਂਟੀਲੇਟਰ ਚਾਲੂ ਹਾਲਤ ਵਿਚ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋ ਸਰਕਾਰੀ ਮੈਡੀਕਲ ਕਾਲਜ ਵਿਖੇ ਐਲ-3 ਦੀ ਮਰੀਜ਼ ਜਿਆਦਾ ਆ ਰਹੇ ਸਨ, ਪਰ ਹੁਣ ਉਨ੍ਹਾਂ ਦੀ ਗਿਣਤੀ ਵਿਚ ਵੀ ਕਾਫੀ ਕਮੀ ਆਈ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਜ਼ਿਲੇ੍ਹ ਵਿਚ ਰੋਜਾਨਾ 5 ਹਜਾਰ ਤੋ ਵੱਧ ਕਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਰੋਜਾਨਾਂ 15 ਹਜ਼ਾਰ ਟੈਸਟਾਂ ਦਾ ਟੀਚਾ ਹਾਸਲ ਕਰਨ ਲਈ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਗਏ ਹਨ। ਪੈ੍ਰਸ ਪੱਤਰਕਾਰਾ ਵਲੋ ਬਲੈਕ ਫੰਗਸ ਬਾਰੇ ਪੁਛੇ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਦੱਸਿਆ ਕਿ ਪਟਿਆਲਾ ਮੈਡੀਕਲ ਕਾਲਜ ਵਿਖੇ ਬਲੈਕ ਫੰਗਸ ਦੇ 14, ਫਰੀਦਕੋਟ ਵਿਖੇ 4 ਅਤੇ ਅੰਮ੍ਰਿਤਸਰ ਵਿਖੇ ਬਲੈਕ ਫੰਗਸ ਦੇ 9 ਕੇਸ ਐਕਟਿਵ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਚੁਕੀ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਬਲੈਕ ਫੰਗਸ ਦੀ ਰੋਕਥਾਮ ਲਈ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈ ਭੇਜੀ ਜਾ ਰਹੀ ਹੈ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਕਿਹਾ ਕਿ ਵੱਧ ਰੇਟ ਲੈਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸਰਕਾਰ ਵਲੋ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਖ਼ਤਿਆਰ ਦੇ ਦਿੱਤੇ ਗਏ ਹਨ।

  ਸ਼੍ਰੀ ਸੋਨੀ ਨੇ ਸੂਬੇ ਭਰ ਵਿਚ ਹੋਏ ਕਰੋਨਾ ਦੇ ਟੈਸਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਭਰ ਵਿਚ ਹੁਣ ਤੱਕ 6750418 ਲੋਕਾਂ ਦੇ ਟੈਸਟ ਕੀਤੇ ਗਏ ਹਨ, ਜ਼ਿੰਨ੍ਹਾਂ ਵਿਚੋ 301512 ਵਿਅਕਤੀ ਪਾਜਟਿਵ ਪਾਏ ਗਏ ਹਨ ਅਤੇ 4494 ਵਿਅਕਤੀਆਂ ਦੀ ਮੌਤ ਹੋਈ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਕਰੋਨਾਂ ਦੀ ਦੂੂਜੀ ਲਹਿਰ ਹੁਣ ਪਿੰਡਾਂ ਵਿਚ ਵੀ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ ਅਤੇ ਪਿੰਡਾਂ ਨੂੰ ਇਸ ਭਿਆਨਕ ਮਹਾਂਮਾਰੀ ਤੋ ਬਚਾਉਣ ਲਈ ਜੰਗੀ ਤੋਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਸ਼੍ਰੀ ਸੋਨੀ ਨੇ ਜ਼ਿਲੇ੍ਹ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ 32 ਵੈਕਸੀਨ ਕੇਦਰ ਬਣਾਏ ਗਏ ਹਨ ਅਤੇ ਰੋਜ਼ਾਨਾ 4-5 ਕੈਪ ਲਗਾ ਕੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੀ ਨਹੀ ਸਗੋ ਪੂਰੇ ਭਾਰਤ ਵਿਚ ਕਰੋਨਾ ਵੈਕਸੀਨ ਦੀ ਕਮੀ ਹੈ ਅਤੇ ਜਿੰਨੀ ਵੀ ਵੈਕਸੀਨ ਰਾਜ ਨੂੰ ਪਾ੍ਰਪਤ ਹੁੰਦੀ ਹੈ ਉਸਨੂੰ ਲੋਕਾਂ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਖੁਦ ਵੈਕਸੀਨ ਲਗਾਉਣ ਲਈ ਅੱਗੇ ਆ ਰਹੇ ਹਨ ਜੋ ਕਿ ਇਸ ਮਹਾਂਮਾਰੀ ਨੂੰ ਖਤਮ ਕਰਨ ਦਾ ਇਕ ਚੰਗਾ ਸੰਕੇਤ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਪਿੰਡਾਂ ਨੂੰ ਕਰੋਨਾ ਮਹਾਂਮਾਰੀ ਤੋ ਬਚਾਉਣ ਲਈ ਜ਼ਿਲੇ੍ਹ ਦੇ 147 ਹੈਲਥ ਵੈਲਨੈਸ ਕੇਦਰਾਂ ਤੇ ਕਮਿਨਊਟੀ ਹੈਲਥ ਅਫਸਰ,ਬੀ ਡੀ ਓਜ਼, ਆਸ਼ਾ ਵਰਕਰ ਅਤੇ ਪੰਚਾਇਤ ਮੈਬਰਾਂ ਦੀ ਮਦਦ ਲੈ ਕੇ ਘਰ-ਘਰ ਵਿਚ ਜਾ ਕੇ ਟਰੇਸਿੰਗ ਕੀਤੀ ਜਾ ਰਹੀ ਹੈ ਅਤੇ ਇੰਨ੍ਹਾਂ ਉਪਰ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਵਲੋ ਟੀਮਾਂ ਵੀ ਗਠਿਤ ਕੀਤੀਆਂ ਜਾ ਰਹੀਆਂ ਹਨ ਜੋ ਰੋਜ਼ਾਨਾ ਅਚਨਚੇਤ ਚੈਕਿੰਗ ਕਰਕੇ ਕੰਮ ਦੀ ਨਿਗਰਾਨੀ ਕਰ ਰਹੀਆਂ ਹਨ।
  ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲਕਾਲਜ ਡਾ: ਰਾਜੀਵ ਦੇਵਗਨ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡਾ: ਨਰਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਡਾਕਟਰ ਵੀ ਹਾਜਰ ਸਨ। ਕੈਪਸ਼ਨ –ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਮੈਡੀਕਲ ਕਾਲਜ ਵਿਖੇ ਕੋਵਿਡ-19 ਮਹਾਂਮਾਰੀ ਸਬੰਧੀ ਰੀਵਿਊ ਮੀਟਿੰਗ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img