More

    ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕਾਂ ਦੇ ਵਾਰਿਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ : ਡਿਪਟੀ ਕਮਿਸ਼ਨਰ

    ਮਿ੍ਰਤਕਾਂ ਦੇ ਕਾਨੂੰਨੀ ਵਾਰਿਸ 6 ਦਸੰਬਰ ਤੋਂ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ

    ਅੰਮ੍ਰਿਤਸਰ, 6 ਦਸੰਬਰ (ਅਮਨਦੀਪ) – ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਕੋਵਿਡ ਸਥਿਤੀ ਦੇ ਸਬੰਧ ਵਿੱਚ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਵਾਰਸਾਂ ਵੱਲੋਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਦੇ ਸੇਵਾ ਕੇਂਦਰ ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ।

    ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ , ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਫਾਰਮ ਸਮੇਤ ਸਾਰੇ ਦਸਤਾਵੇਜ਼ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ 6 ਦਸੰਬਰ ਤੋਂ ਜਮਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕੇ ਇੰਨਾ ਕਲੇਮਾਂ ਦੀ ਪ੍ਰਵਾਨਗੀ ਲਈ ਕਮੇਟੀ ਬਣਾ ਦਿੱਤੀ ਗਈ ਹੈ, ਜੋ ਸਾਰੇ ਦਸਤਾਵੇਜ਼ ਦੀ ਜਾਂਚ ਕਰਕੇ ਮੁਆਵਜ਼ਾ ਰਾਸ਼ੀ ਦੇਣ ਦੀ ਸਿਫਾਰਸ਼ ਕਰੇਗੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img