More

    ਕੌਮੀ ਲੋਕ ਅਦਾਲਤ ਵਿੱਚ 1173 ਕੇਸਾਂ ਦਾ ਕੀਤਾ ਗਿਆ ਨਿਪਟਾਰਾ

    ਸ੍ਰੀ ਮੁਕਤਸਰ ਸਾਹਿਹਬ, 13 ਦਸੰਬਰ (ਅਵਤਾਰ ਮਰਾੜ੍ਰ) – ਨਾਲਸਾ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 8 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 3 ਬੈਂਚ ਅਤੇ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਨਾਲ ਸਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀਆਂ ਦੀ ਰਜ੍ਹਾਮੰਦੀ ਕਰਵਾਉਣ ਲਈ ਉਨ੍ਹਾਂ ਦੀ ਹਾਜ਼ਰੀ ਜ਼ਰੂਰੀ ਸੀ ਉਨ੍ਹਾਂ ਨੂੰ ਆਹਮਣੇ-ਸਾਹਮਣੇ ਦੀ ਸੁਣਵਾਈ ਕੀਤੀ ਗਈ।

    ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ 1079 ਲੰਬਿਤ ਅਤੇ 94 ਪ੍ਰੀ-ਲਿਟੀਗੇਟਿਵ ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁਲ 16,42,66,185/- ਰੁ. ਦੀ ਰਕਮ ਸਬੰਧੀ ਸਮਝੌਤੇ ਕਰਵਾਏ ਗਏ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਸਕੱਤਰ ਸ੍ਰੀ ਜਤਿੰਦਰ ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img