Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕੰਗਨਾ ਰਣੌਤ ਦਾ ਮਮਤਾ ਬੈਨਰਜੀ ਤੇ ਫੁੱਟਿਆ ਗੁੱਸਾ, ਬੋਲੇ ਕੌੜੇ ਬੋਲ, ਜਾਣੋ ਕੀ ਕਿਹਾ

(ਬੁਲੰਦ ਆਵਾਜ ਬਿਊਰੋ) -ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੀਆਂ ਫ਼ਿਲਮਾਂ ਤੋਂ ਇਲਾਵਾ ਸਮਾਜਿਕ-ਰਾਜਨੀਤਕ ਮੁੱਦਿਆਂ ‘ਤੇ ਵੀ ਬੋਲਦੀ ਰਹਿੰਦੀ ਹੈ। ਪੱਛਮੀ ਬੰਗਾਲ ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਕੰਗਨਾ ਰਣੌਤ ਨੇ ਸੂਬੇ ‘ਚ ਭੜਕੀ ਹਿੰਸਾ ਵਿਰੁੱਧ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਇਸ ਹਿੰਸਾ ਦੀ ਅਾਲੋਚਨਾ ਕੀਤੀ ਹੈ। ਉਸ ਨੇ ਪੱਛਮੀ ਬੰਗਾਲ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਵੀ ਅਪੀਲ ਕੀਤੀ ਹੈ।

ਦਰਅਸਲ ਬੰਗਾਲ ‘ਚ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਵਰਕਰਾਂ ‘ਤੇ ਕਥਿਤ ਹਮਲੇ ਤੇ ਹਿੰਸਾ ਹੋਈ ਹੈ। ਬੰਗਾਲ ‘ਚ ਐਤਵਾਰ ਨੂੰ ਚੋਣ ਨਤੀਜਿਆਂ ‘ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀ ਜ਼ਬਰਦਸਤ ਜਿੱਤ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਹਿੰਸਾ ਤੇ ਅਗਜ਼ਨੀ ਜਾਰੀ ਹੈ। ਭਾਜਪਾ ਦੇ ਕਈ ਪਾਰਟੀ ਦਫ਼ਤਰ ਵੀ ਸਾੜੇ ਗਏ ਹਨ। ਇਸ ਤੋਂ ਇਲਾਵਾ ਕਈ ਭਾਜਪਾ ਵਰਕਰਾਂ ਦੇ ਘਰਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਕੰਗਨਾ ਰਣੌਤ ਨੇ ਇਸ ਘਟਨਾ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਟੀ. ਐੱਮ. ਸੀ. ਦੀ ਅਾਲੋਚਨਾ ਕੀਤੀ ਤੇ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਅਪੀਲ ਕੀਤੀ। ਇਹ ਅਪੀਲ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਕੀਤੀ ਹੈ। ਉਸ ਨੇ ਆਪਣੇ ਟਵਿਟਰ ਅਕਾਊਂਟ ‘ਤੇ ਲਿਖਿਆ, ‘ਭਾਜਪਾ ਆਸਾਮ ਤੇ ਪਾਂਡੁਚੇਰੀ ‘ਚ ਜਿੱਤੀ ਪਰ ਉਥੋਂ ਕਿਸੇ ਤਰ੍ਹਾਂ ਦੀ ਹਿੰਸਾ ਦੀ ਖ਼ਬਰ ਨਹੀਂ ਮਿਲੀ। ਟੀਯ ਐੱਮ. ਸੀ. ਨੇ ਬੰਗਾਲ ‘ਚ ਚੋਣ ਜਿੱਤੀ ਤੇ ਸੈਂਕੜੇ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਆਈਆਂ ਸਨ ਪਰ ਲੋਕ ਕਹਿਣਗੇ ਕਿ ਮੋਦੀ ਜੀ ਤਾਨਾਸ਼ਾਹ ਹਨ ਤੇ ਮਮਤਾ ਬੈਨਰਜੀ ਧਰਮ ਨਿਰਪੱਖ ਨੇਤਾ ਹਨ… ਬਸ ਬਹੁਤ ਹੋ ਗਿਆ।’

ਕੰਗਨਾ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਬਹੁਤ ਸਾਰੇ ਪ੍ਰਸ਼ੰਸਕ ਤੇ ਸੋਸ਼ਲ ਮੀਡੀਆ ਯੂਜ਼ਰ ਉਸ ਦੇ ਟਵੀਟ ਦਾ ਜਵਾਬ ਦੇ ਰਹੇ ਹਨ। ਦੂਜੇ ਪਾਸੇ ਕੋਲਕਾਤਾ ‘ਚ ਕੰਗਨਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕੰਗਨਾ ਨੇ ਬੰਗਾਲ ਚੋਣਾਂ ਦੀ ਗਿਣਤੀ ਦੇ ਦਿਨ ਕਈ ਟਵੀਟ ਕੀਤੇ ਸਨ ਤੇ ਐੱਨ. ਆਰ. ਸੀ., ਸੀ. ਏ. ਏ. ਤੋਂ ਲੈ ਕੇ ਰੋਹਿੰਗਿਆ ਤੇ ਬਾਹਰੀ ਦੇ ਮੁੱਦੇ ‘ਤੇ ਮੁੱਖ ਮੰਤਰੀ ਤੇ ਤ੍ਰਿਣਮੂਲ ਦੀ ਮੁਖੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।

Read Previous

ਬਿਆਸ ਦੇ ਜੰਮਪਲ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਰੰਧਾਵਾ ਦੀ ਗੋਲੀਆਂ ਮਾਰ ਕੇ ਹੱਤਿਆ

Read Next

ਮੁੰਬਈ ਦੇ ਸਿੱਖ ਯੂਥ ਵੱਲੋਂ ਆਕਸੀਜਨ ਸਿਲੰਡਰ ਦੀ ਸਹਾਇਤਾ ਲਈ ਇਕ ਕਾਲ ਸੈਂਟਰ ਸ਼ੁਰੂ

Leave a Reply

Your email address will not be published. Required fields are marked *