ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਵੱਲੋਂ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 25 ਜੂਨ (ਰਛਪਾਲ ਸਿੰਘ) : ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਅਤੇ ਕਲੱਬ ਦੇ ਸਮੂਹ ਫੁੱਟਬਾਲ ਖਿਡਾਰੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਲਾਲਾ ਦਾ ਅਚਾਨਕ ਦਿਹਾਂਤ ਹੋ ਗਿਆ।
ਇੱਕ ਸ਼ੋਕ ਸੰਦੇਸ਼ ਵਿੱਚ ਕਲੱਬ ਦੇ ਪ੍ਰਧਾਨ ਮਨਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਦੁੱਖ ਦੀ ਘੜੀ ਮੌਕੇ ਖਾਲਸਾ ਕਲੱਬ ਵੱਲੋਂ ਰਬਿੰਦਰ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾ ਕਿਹਾ ਕਿ ਰਬਿੰਦਰ ਸਿੰਘ ਹੁਰਾਂ ਕਲੱਬ ਦੀ ਤਰੱਕੀ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਕਾਫ਼ੀ ਮਿਹਨਤ ਕੀਤੀ।
ਇਸ ਮੌਕੇ ਖਾਲਸਾ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਮੂਹ ਮਠਾਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Related
- Advertisement -
- Advertisement -