Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਖੁਲਾਸਾ: ਫ਼ੌਜ ਨਾਲੋਂ ਵੀ ਡੂੰਘੀ ਜਾਣਕਾਰੀ ਅਰਨਬ ਗੋਸਵਾਮੀ ਕੋਲ?

ਕੀ ਮੋਦੀ ਸਰਕਾਰ ਦਾ ਰਿਪਬਲਿਕ ਮੀਡੀਆ ਨੈੱਟਵਰਕ ਦੇ ਐਡੀਟਰ ਇਨ ਚੀਫ਼ ਅਰਨਬ ਗੋਸਵਾਮੀ ਚਹੇਤਾ ਹੈ? ਇਹ ਸਵਾਲ ਇਸ ਲਈ ਉਠ ਰਿਹਾ ਹੈ, ਕਿਉਂਕਿ ਮੋਦੀ ਸਰਕਾਰ ਨੇ ਪੁਲਵਾਮਾ ਹਮਲੇ ਅਤੇ ਬਾਲਾਕੋਟ ਸਰਜੀਕਲ ਸਟਰਾਈਕ ਬਾਰੇ ਅਰਨਬ ਗੋਸਵਾਮੀ ਨੂੰ ਖੂਫ਼ੀਆ ਅਤੇ ਸੁਰੱਖਿਆ ਏਜੰਸੀਆਂ ਤੋਂ ਪਹਿਲੋਂ ਪਤਾ ਸੀ।

ਇਸ ਗੱਲ ਦਾ ਖੁਲਾਸਾ, ਅਰਨਬ ਗੋਸਵਾਮੀ ਅਤੇ ਸੀ.ਈ.ਓ. ਪਾਰਥੋ ਦਾਸਗੁਪਤਾ ਵਿਚਕਾਰ ਕਥਿਤ ਵੱਟਸ ਐਪ ਚੈਟਸ ਲੀਕ ਹੋਣ ਤੋਂ ਬਾਅਦ ਹੋਇਆ ਹੈ। ਖ਼ੈਰ, ਇੱਥੇ ਸਵਾਲ ਇਹ ਵੀ ਉਠਦਾ ਹੈ ਕਿ ਕੀ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ, ਬਾਲਾਕੋਟ ਵਿੱਚ ਸਰਜੀਕਲ ਸਟਰਾਈਕ ਕੀਤੀ ਸੀ?

ਕੀ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਬਾਰੇ ਅਰਨਬ ਗੋਸਵਾਮੀ ਅਤੇ ਸਰਕਾਰ ਨੂੰ ਪਹਿਲੋਂ ਪਤਾ ਸੀ? ਇਸ ਵਿਵਾਦ ਨੂੰ ਲੈ ਕੇ, ਕਾਂਗਰਸ ਪਾਰਟੀ ਦੇ ਵੱਲੋਂ ਜਿੱਥੇ ਮੋਦੀ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਗੁਆਢੀ ਮੁਲਕ ਪਾਕਿਸਤਾਨ ਵਿੱਚ ਵੀ ਇਸ ਨੂੰ ਲੈ ਕੇ ਬਵਾਲ ਮਚਿਆ ਪਿਆ ਹੈ।

ਦੱਸਣਾ ਬਣਦਾ ਹੈ, ਕਿ ਰਿਪਬਲਿਕ ਮੀਡੀਆ ਨੈੱਟਵਰਕ ਦੇ ਐਡੀਟਰ ਇਨ ਚੀਫ਼ ਅਰਨਬ ਗੋਸਵਾਮੀ ਤੇ ਬਾਰਕ ਦੇ ਸਾਬਕਾ ਸੀ.ਈ.ਓ. ਪਾਰਥੋ ਦਾਸਗੁਪਤਾ ਵਿਚਕਾਰ ਕਥਿਤ ਵੱਟਸ ਐਪ ਚੈਟਸ ਲੀਕ ਹੋਣ ਦਾ ਵਿਵਾਦ ਹੁਣ ਪਾਕਿਸਤਾਨ ‘ਚ ਵੀ ਗਰਮਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਵੀ ਇਸ ਮਸਲੇ ‘ਤੇ ਬਹਿਸ ਛਿੜੀ ਹੋਈ ਹੈ। ਭਾਰਤ ਵਿਚ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ਨੂੰ ਇਸ ਮਸਲੇ ‘ਤੇ ਘੇਰ ਰਹੀ ਹੈ। ਅਰਨਬ ਗੋਸਵਾਮੀ ਦੀ ਇਸ ਕਥਿਤ ਚੈਟ ‘ਚ ਪੁਲਵਾਮਾ ਹਮਲੇ ਤੇ ਅੱਗੇ ਫਿਰ ਬਾਲਾਕੋਟ ਸਟ੍ਰਾਈਕ ਦਾ ਜ਼ਿਕਰ ਕੀਤਾ ਗਿਆ ਸੀ।

ਇਸ ਚੈਟਸ ਦੇ ਸਕਰੀਨ ਸ਼ਾਟਸ ਵਾਇਰਲ ਹੋਣ ਤੋਂ ਬਾਅਦ ਕਈ ਹਲਕਿਆਂ ‘ਚ ਸਵਾਲ ਚੁੱਕੇ ਜਾ ਰਹੇ ਹਨ ਕਿ ਪੁਲਵਾਮਾ ਤੇ ਬਾਲਾਕੋਟ ‘ਤੇ ਭਾਰਤ ਦੀ ਸਰਜੀਕਲ ਸਟ੍ਰਾਈਕ ਦੀ ਜਾਣਕਾਰੀ ਅਰਨਬ ਗੋਸਵਾਮੀ ਨੂੰ ਪਹਿਲਾ ਕਿਸ ਤਰ੍ਹਾਂ ਸੀ।

ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਇਸ ਮਸਲੇ ਨੂੰ ਲੈ ਕੇ ਇਕ ਤੋਂ ਬਾਅਦ ਕਈ ਟਵੀਟ ਕੀਤੇ ਹਨ। ਇਮਰਾਨ ਖਾਨ ਦਾ ਕਹਿਣਾ ਹੈ ਕਿ ਗੋਸਵਾਮੀ ਦੇ ਵੱਟਸ ਐਪ ਚੈਟ ਲੀਕ ਮਾਮਲਾ ਦਿਖਾਉਂਦਾ ਹੈ ਕਿ ਮੋਦੀ ਸਰਕਾਰ ਨੇ ਬਾਲਾਕੋਟ ਸੰਕਟ ਚੋਣਾਂ ਜਿੱਤਣ ਲਈ ਵਰਤਿਆ ਸੀ।

bulandhadmin

Read Previous

ਵੱਡੀ ਖ਼ਬਰ: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ!

Read Next

ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਨੇ ਅੰਮ੍ਰਿਤਪਾਲ ਸਿੰਘ ਦੀ ਬਹਾਲੀ ਲਈ ਜਬਰਦਸਤ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!