More

  ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

  ਪਰਾਲੀ ਨੂੰ ਅੱਗ ਲਾਉੁਣ ਨਾਲ ਜਮੀਨ ਦੇ ਜ਼ਰੂਰੀ ਤੱਤ ਹੋ ਜਾਂਦੇ ਹਨ ਨਸ਼ਟ – ਡਿਪਟੀ ਕਮਿਸ਼ਨਰ

  ਅੰਮ੍ਰਿਤਸਰ, 8 ਅਕਤੂਬਰ (ਗਗਨ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾਇਰੈਕਟਰ ਖੇਤੀਬਾੜੀ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜਿਲ੍ਹਾ ਪੱਧਰੀ ਕੈਂਪ ਖੇਡ ਸਟੇਡੀਅਮ, ਮਾਨਾਵਾਲਾ ਕਲਾਂ ਵਿਖੇ ਲਗਾਇਆ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਉੱਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਇੱਕ ਹੈਕਟੇਅਰ ਰਕਬੇ ਦੀ ਪਰਾਲੀ ਸਾੜਨ ਨਾਲ 30 ਕਿਲੋ ਨਾਈਟ੍ਰੋਜਨ, 13.8 ਕਿਲੋ ਫ਼ਾਸਫ਼ੋਰਸ, 30 ਕਿਲੋ ਪੋਟਾਸ਼, 6.48 ਕਿਲੋ ਸਲਫ਼ਰ ਅਤੇ 2400 ਕਿਲੋ ਕਾਰਬਨ ਸੜ ਕੇ ਨਸ਼ਟ ਹੋ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਖਤਰਨਾਕ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਬਹੁਤ ਹੀ ਮਾੜਾ ਅਸਰ ਪਾਉਂਦੀਆਂ ਹਨ।ਸੋ ਧਰਤੀ, ਮਨੁੱਖਤਾ ਅਤੇ ਵਾਤਾਵਰਣ ਦੀ ਮਹੱਤਤਾ ਨੂੰ ਸਮਝਦੇ ਹੋਏ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਇਸ ਕੁਰੀਤੀ ਨੂੰ ਠੱਲ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਲਈ ਵੀ ਅਪੀਲ ਕੀਤੀ।

  ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਲਈ 2336 ਮਸ਼ੀਨਾਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਅਤੇ ਇਸਤੋਂ ਇਲਾਵਾਂ ਕਿਸਾਨਾਂ ਪਾਸ ਪਹਿਲਾਂ ਤੋਂ ਮੌਜੂਦ ਹਜਾਰਾਂ ਖੇਤੀ ਸੰਦ ਵੀ ਪਰਾਲੀ ਦੀ ਸੰਭਾਲ ਲਈ ਵਰਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਸੀਜਨ ਦੌਰਾਨ ਵੀ ਖੇਤੀ ਸੰਦ ਕਿਸਾਨਾਂ/ਕਿਸਾਨ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਕਿਸਾਨ ਇਹ ਖੇਤੀ ਮਸ਼ੀਨਰੀ ਆਨਲਾਈਨ ਆਈ-ਖੇਤ ਮੋਬਾਇਲ ਐਪ ਰਾਂਹੀ ਬੁੱਕ ਕਰਕੇ ਵੀ ਕਿਰਾਏ ਤੇ ਵਰਤ ਸਕਦੇ ਹਨ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਡਾ: ਬਿਕਰਮਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੇ ਜਾਂਦੇ ਸੰਦ ਸੁਪਰ ਸੀਡਰ, ਹੈਪੀਸੀਡਰ ਵਰਤ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ ਤਾਂ ਜੋ ਹਵਾ ਪ੍ਰਦੂਸ਼ਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਕੀ.ਵੇ.ਕੇ, ਖੇਤੀ ਵਿਭਾਗ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਸਮੂਹ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਲਈ ਕਿਹਾ ਗਿਆ। ਕੈਂਪ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਸ਼੍ਰੀ ਸੁਰਿੰਦਰ ਸਿੰਘ ਮਾਨਾਂਵਾਲਾ, ਬਲਰਾਜ ਸਿੰਘ ਮਹਿਸਮਪੁਰ, ਹਰਵੰਤ ਸਿੰਘ ਕੋਹਾਲਾ, ਸੁਖਦੇਵ ਸਿੰਘ ਚਮਿਆਰੀ, ਦੇਸ਼ਪਾਲ ਸਿੰਘ, ਲਖਵਿੰਦਰ ਸਿੰਘ ਜਹਾਂਗੀਰ ਅਥੇ ਹੋਰਨਾ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰ੍ਰੀ ਜਤਿੰਦਰ ਸਿੰਘ ਗਿੱਲ, ਸਤਬੀਰ ਸਿੰਘ, ਅਵਤਾਰ ਸਿੰਘ ਬੁੱਟਰ (ਡਿਪਟੀ ਡਾਇਰੈਕਟਰ ਖੇਤੀਬਾੜੀ), ਮਸਤਿੰਦਰ ਸਿੰਘ, ਤਜਿੰਦਰ ਸਿੰਘ, ਕੁਲਵੰਤ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਹਰਸ਼ਰਨਜੀਤ ਸਿੰਘ, ਪ੍ਰਿਤਪਾਲ ਸਿੰਘ, ਮਨਿੰਦਰ ਸਿੰਘ (ਖੇਤੀਬਾੜੀ ਅਫਸਰ), ਹਰਮਨਦੀਪ ਸਿੰਘ, ਸਤਵਿੰਦਰ ਸਿੰਘ ਸੰਧੂ, ਪਰਜੀਤ ਸਿੰਘ ਔਲਖ, ਲਵਪ੍ਰੀਤ ਸਿੰਘ, ਸੁਖਚੈਨ ਸਿੰਘ ਗੰਡੀਵਿੰਡ, ਏਡੀਉ, ਰਣਜੀਤ ਸਿੰਘ, ਹਰਕੀਰਤ ਸਿੰਘ, ਪ੍ਰਭਜੋਤ ਸਿੰਘ ਏ.ਈਉ, ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img