ਸ੍ਰੀ ਮੁਕਤਸਰ ਸਾਹਿਬ, 3 ਸਤੰਬਰ – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਖੇਤੀਬਾੜੀ ਸੁਧਾਰ ਆਰਡੀਨੈਂਸ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਹੋਏ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੀਆਂ ਨਾਕਾਮੀਆਂ ਦੇ ਚੱਲਦਿਆਂ ਇਸ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸ ਨੂੰ ਲੈ ਕੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਣ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਨਿਡਰ ਹੋ ਕੇ ਲੜਾਈ ਲੜੇਗਾ।
ਖੇਤੀ ਆਰਡੀਨੈਂਸ ਦੇ ਮੁੱਦੇ ‘ਤੇ ਕੈਪਟਨ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਿਹੈ – ਪ੍ਰਕਾਸ਼ ਸਿੰਘ ਬਾਦਲ
