ਅੰਮ੍ਰਿਤਸਰ, 2 ਅਕਤੂਬਰ (ਸਿਮਰਪ੍ਰੀਤ ਸਿੰਘ) – ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਤੇ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿਚ ਗਾਇਕ ਅੰਗਰੇਜ ਅਲੀ ਨੂੰ ਸਨਮਾਨਿਤ ਕੀਤਾ ਗਿਆ ਤੇ ਅੰਗਰੇਜ ਅਲੀ ਨੇ ਕਲੱਬ ਮੈਂਬਰਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਭਗਤ ਸਿੰਘ ਵਰਗੇ ਜੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਿਆ ਨਹੀਂ ਜਾ ਸਕਦਾ ਹੈ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਵੀ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਗਾਇਕ ਅੰਗਰੇਜ ਅਲੀ ਨੂੰ ਕੀਤਾ ਸਨਮਾਨਿਤ
