ਅੰਮ੍ਰਿਤਸਰ, 12 ਅਗਸਤ (ਰਛਪਾਲ ਸਿੰਘ) – ਸਰਬਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉੱਚੀਆਂ ਪਦਵੀਆਂ ਵਾਲੇ ਲੋਕ ਸਿੱਖ ਧਰਮ ਨੂੰ ਨੀਵਾਂ ਦਿਖਾਉਣਾ ਚਾਹੁੰਦੇ ਹਨ । ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਰਾਮ ਜਨਮ ਭੂਮੀ ਪੂਜਨ ਮੌਕੇ ਸਿੱਖ ਧਰਮ ਦਾ ਨਿਰਾਦਰ ਕੀਤਾ ਹੈ। ਜਿਸ ਕਰਕੇ ਪੰਜ ਸਿੰਘ ਸਾਹਿਬਾਨ ਵਲੋਂ ਗਿਆਨੀ ਇਕਬਾਲ ਸਿੰਘ ਨੂੰ ਆਦੇਸ਼ ਦਿੱਤਾ ਹੈ ਕਿ ਉਹ 20 ਅਗਸਤ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਸਪਸ਼ਟ ਕਰਨ।
