16.8 C
Punjab
Friday, December 2, 2022

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ

Must read

ਅੰਮ੍ਰਿਤਸਰ, 30 ਜੂਨ (ਰਛਪਾਲ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਸ੍ਰੀ ਰਾਮਸਰ ਸਾਹਿਬ ਦੇ ਪਬਲੀਕੇਸ਼ਨ ਵਿਭਾਗ ‘ਚੋਂ ਦੋ ਸੌ ਪੈਂਠ ਦੇ ਕਰੀਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘੱਟ ਦਾ ਮਾਮਲਾ ਮੀਡੀਆ ‘ਚ ਉਜਾਗਰ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇ। ਉਨ੍ਹਾਂ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਨੂੰ ਵੀ ਹਦਾਇਤ ਕੀਤੀ ਕਿ ਉਹ ਨਵੇਂ ਮੈਂਬਰ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਫਾਰਮ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ। ਉਨ੍ਹਾਂ ਸਿੱਖ ਨੌਜਵਾਨਾਂ ‘ਤੇ ਬਣਾਏ ਜਾ ਰਹੇ ਝੂਠੇ ਕੇਸਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੈਰਵਾਈ ਕਰਨ ਦੀ ਵੀ ਹਦਾਇਤ ਕੀਤੀ।

- Advertisement -spot_img

More articles

- Advertisement -spot_img

Latest article