ਗੁਰਦੁਆਰਾ ਗੰਗਸਰ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ 4 ਕਰਮਚਾਰੀਆਂ ਨੂੰ ਕੀਤਾ ਬਰਖ਼ਾਸਤ

ਗੁਰਦੁਆਰਾ ਗੰਗਸਰ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ 4 ਕਰਮਚਾਰੀਆਂ ਨੂੰ ਕੀਤਾ ਬਰਖ਼ਾਸਤ

ਜੈਤੋ, 16 ਜੂਨ (ਬੁਲੰਦ ਆਵਾਜ ਬਿਊਰੋ) – ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਥੋਂ ਗੁਰਦੁਆਰਾ ਗੰਗਸਰ ਸਾਹਿਬ (ਪਾਤਸ਼ਾਹੀ 10ਵੀਂ) ਦੇ 4 ਕਰਮਚਾਰੀਆਂ ਨੂੰ ਲੰਘੀ ਅੱਧੀ ਰਾਤ ਨੂੰ ਬਰਖ਼ਾਸਤ ਕਰ ਦਿੱਤਾ। ਬਰਖ਼ਾਸਤ ਕੀਤੇ ਮੁਲਾਜ਼ਮਾਂ ‘ਚ ਗੁਰਦੁਆਰੇ ਦਾ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ਼ ਸਿੰਘ ਅਤੇ ਲਖਵੀਰ ਸਿੰਘ ਹਨ। ਇਸ ਕਾਰਵਾਈ ‘ਤੇ ਤਸੱਲੀ ਪ੍ਰਗਟਾਉਂਦਿਆਂ ਸੰਗਤ ਨੇ ਬੰਦੀ ਬਣਾਈ ਪੜਤਾਲੀਆ ਟੀਮ ਦੇ ਮੈਂਬਰਾਂ ਨੂੰ ਆਜ਼ਾਦ ਕਰ ਦਿੱਤਾ। ਪੁਲੀਸ ਨੇ ਕਥਿਤ ਤੌਰ ‘ਤੇ ਮਾਮਲੇ ਵਿੱਚ ਨਾਮਜ਼ਦ ਦੋਨੋਂ ਮੁਲਜ਼ਮਾਂ ਨੂੰ ਫ਼ੋਨ ਟਰੈਪਿੰਗ ਰਾਹੀਂ ਮੁਕਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਇਸ ਦੀ ਹਾਲੇ ਪੁਸ਼ਟੀ ਨਹੀਂ ਕੀਤੀ ਗਈ। ਗੌਰਤਲਬ ਹੈ ਕਿ ਬੀਤੇ ਦਿਨ ਗੁਰੂ ਘਰ ਵਿਚਲੇ ਪੁਰਾਤਨ ਖੂਹ ‘ਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ, ਕਬਾਬ ਦੀਆਂ ਹੱਡੀਆਂ ਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲੀ ਸੀ।

Bulandh-Awaaz

Website: