ਚੰਡ੍ਹੀਗੜ੍ਹ, 18 ਦਸੰਬਰ (ਬੁਲੰਦ ਆਵਾਜ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਚੰਡੀਗੜ੍ਹ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਵੀਰਵਾਰ ਰਾਤ ਕੁਰੂਕਸ਼ੇਤਰ ਜ਼ਿਲ੍ਹੇ ਦੇ ਆਪਣੇ ਪਿੰਡ ਪਰਤਣ ਉਤੇ ਚੜੂਨੀ ਦਾ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਪੰਜਾਬ ‘ਚ ਚੋਣ ਨਹੀਂ ਲੜਨਗੇ।ਗੁਰਨਾਮ ਸਿੰਘ ਚੜੂਨੀ ਚੰਡੀਗੜ੍ਹ ‘ਚ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਆਪਣੇ ਮਿਸ਼ਨ ਪੰਜਾਬ 2022 ਤਹਿਤ ਗੁਰਨਾਮ ਸਿੰਘ ਚੜੂਨੀ ਚਾਹੁੰਦੇ ਹਨ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਰਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਹਟਾਉਣ ਲਈ ਚੋਣ ਲੜਨ।
ਗੁਰਨਾਮ ਸਿੰਘ ਚੜੂਨੀ ਅੱਜ ਕਰਨਗੇ ਆਪਣੀ ਨਵੀਂ ਪਾਰਟੀ ਦਾ ਐਲਾਨ
