ਜਰਗ-ਪਾਇਲ, 17 ਜੁਲਾਈ (ਲਖਵਿੰਦਰ ਸਿੰਘ ਲਾਲੀ) – ਪੰਜਾਬ ਵਿਚਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਨੇ ਪੰਜਾਬ ਦੇ ਆਮ ਲੋਕਾਂ ਅਤੇ ਸਿੱਧੂ ਪਰਿਵਾਰ ਦੇ ਸ਼ੁਭ ਚਿੰਤਕਾਂ ਵਿਚਕਾਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਲੋਕ ਸੋਸ਼ਲ ਮੀਡੀਆ ਅਤੇ ਹੋਰ ਆਪੋ ਆਪਣੇ ਤਰੀਕਿਆਂ ਰਾਹੀਂ ਸਿੱਧੂ ਪਰਿਵਾਰ ਨੂੰ ਵਧਾਈਆਂ ਦੇ ਰਹੇ। ਇਸੇ ਲੜੀ ਤਹਿਤ ਸੈਕਟਰੀ ਪੰਜਾਬ ਕਾਂਗਰਸ ਸੇਵਾ ਦਲ ਪੰਜਾਬ ਗੁਰਪ੍ਰੀਤ ਸਿੰਘ ਚੋਪੜਾ ਨੇ ਮੈਡਮ ਸਿੱਧੂ ਜੀ ਨੂੰ ਉਹਨਾਂ ਦੀ ਰਿਹਾਇਸ਼ ਪਟਿਆਲਾ ਵਿਖੇ ਵਿਖੇ ਪਹੁੰਚ ਕੇ ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਲੱਗਣ ਤੇ ਵਿਸ਼ੇਸ਼ ਤੌਰ ਤੇ ਵਿਧਾਈਆਂ ਦਿੱਤੀਆਂ ਅਤੇ ਆਸ਼ੀਰਵਾਦ ਲਿਆ। ਇੱਥੇ ਦੱਸਣਾ ਬਣਦਾ ਹੈ ਕਿ ਗੁਰਪ੍ਰੀਤ ਸਿੰਘ ਚੋਪੜਾ ਸਿੱਧੂ ਪਰਿਵਾਰ ਦੇ ਨਜ਼ਦੀਕੀਆਂ ਵਿੱਚੋਂ ਇੱਕ ਹਨ। ਇਸ ਪ੍ਰਕਾਰ ਗੱਲਬਾਤ ਦੌਰਾਨ ਗੁਰਪ੍ਰੀਤ ਸਿੰਘ ਚੋਪੜਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਜੀ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਵੱਡੀ ਜਿੱਤ ਪ੍ਰਾਪਤ ਕਰਕੇ ਇੱਕ ਵਾਰ ਫਿਰ ਅਪਣੀ ਸਰਕਾਰ ਬਣਾਉਣ ਵਿੱਚ ਸਫਲ ਹੋਵੇਗੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਸੋਨੀ ਗੁਰੂ ਅਤੇ ਅਨਮੋਲ ਦਾਖਾਂ ਵੀ ਹਾਜ਼ਰ ਸਨ।