ਅੰਮ੍ਰਿਤਸਰ, 3 ਦਸੰਬਰ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕਾਨੂੰਨ ਵਿਭਾਗ ਦੀ ਐਨਐਸਐਸ ਯੂਨਿਟ ੀ ਅਤੇ ਜੀਐਨਡੀਯੂ ਅੰਮ੍ਰਿਤਸਰ ਦੀ ਐਨਐਸਐਸ ਯੂਨਿਟ ੀੀ ਨੇ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਿਸ ਨੂੰ ਐਚਡੀਐਫਸੀ ਬੈਂਕ, ਅੰਮ੍ਰਿਤਸਰ ਦੁਆਰਾ ਸਪਾਂਸਰ ਕੀਤਾ ਗਿਆ ਸੀ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ ਨੇ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸਾਰੇ ਖੂਨ ਦਾਨੀ ਵਿਿਦਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਨ.ਐਸ.ਐਸ ਦੀ ਅਗਵਾਈ ਵਾਲੇ ‘ਸਵੱਛਤਾ ਪਖਵਾੜਾ’ ਅਤੇ ਖੂਨਦਾਨ ਕੈਂਪਾਂ ਦੇ ਆਯੋਜਨ ਲਈ ਸਾਰੀਆਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪ੍ਰਦਾਨ ਕਰਕੇ ਕੈਂਪਸ ਵਿੱਚ ਐਨਐਸਐਸ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।
ਇਸ ਮੌਕੇ ਖੂਨਦਾਨੀਆਂ ਦੀ ਡਾਇਰੈਕਟਰੀ ਵੀ ਤਿਆਰ ਕੀਤੀ ਗਈ। ਇਸ ਕੈਂਪ ਵਿੱਚ 150 ਦੇ ਕਰੀਬ ਵਿਿਦਆਰਥੀਆਂ ਨੇ ਬਲੱਡ ਡੋਨਰਜ਼ ਦੀ ਡਾਇਰੈਕਟਰੀ ਲਈ ਰਜਿਸਟ੍ਰੇਸ਼ਨ ਕਰਵਾਈ ਅਤੇ ਵਿਿਦਆਰਥੀਆਂ ਵੱਲੋਂ 100 ਯੂਨਿਟ ਖੂਨ ਦਾਨ ਕੀਤਾ ਗਿਆ। ਪ੍ਰੋ. ਅਨੀਸ਼ ਦੂਆ, ਡੀਨ ਵਿਿਦਆਰਥੀ ਭਲਾਈ, ਨੇ ਵੀ ਪੂਰੇ ਸਾਲ ਦੌਰਾਨ ਕੀਤੀਆਂ ਗਈਆਂ ਵੱਖ-ਵੱਖ ਐਨ.ਐਸ.ਐਸ ਗਤੀਵਿਧੀਆਂ ਦੀ ਸ਼ਲਾਘਾ ਕੀਤੀ, ਵਿਸ਼ੇਸ਼ ਤੌਰ ‘ਤੇ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ.ਐਚ.ਐਸ.ਗੁਜਰਾਲ, ਪ੍ਰੋਗਰਾਮ ਅਫ਼ਸਰ ਅਤੇ ਫੀਲਡ ਅਫ਼ਸਰ ਡਾ: ਪਵਨ, ਮੁਖੀ, ਵਿਭਾਗ ਦੀ ਅਗਵਾਈ ਹੇਠ ਵਾਲੰਟੀਅਰਾਂ ਦੁਆਰਾ ਲਗਾਏ ਗਏ ਖੂਨਦਾਨ ਕੈਂਪਾਂ ਦੀ ਵੀ ਸ਼ਲਾਘਾ ਕੀਤੀ। ਕਾਨੂੰਨ ਵਿਭਾਗ ਦੇ ਡਾ. ਰਾਜੇਸ਼ ਕੁਮਾਰ, (ਸ੍ਰੀਮਤੀ) ਹਰਕਿਰਨਦੀਪ ਕੌਰ ਅਤੇ ਸ਼੍ਰੀਮਤੀ ਜਗਜੀਤ ਕੌਰ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਡਾ: ਨੀਰਜ ਸ਼ਰਮਾ ਅਤੇ ਐਚ.ਡੀ.ਐਫ.ਸੀ., ਬੈਂਕ ਦੇ ਸ੍ਰੀ ਪਰਦੀਪ ਨੇ ਆਪਣੇ ਸਾਥੀਆਂ ਨਾਲ ਖੂਨਦਾਨ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।