More

  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ਼੍ਰੀ ਦਲੀਪ ਕੁਮਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ

  ਸਾਲ 1997 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀ ਸੀ ਦਲੀਪ ਕੁਮਾਰ ਨੂੰ ਆਨਰਜ਼ ਕਾਜ਼ਾ ਡਿਗਰੀ

  ਅੰਮ੍ਰਿਤਸਰ, 8 ਜੁਲਾਈ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਾਰਤ ਦੇ ਪ੍ਰਸਿੱਧ ਅਦਾਕਾਰ ਅਤੇ ਫਿਲਮ ਇੰਡਸਟਰੀ ਵਿਚ ਨਵੀਆਂ ਉਸਾਰੂ ਪਿਰਤਾਂ ਪਾਉਣ ਵਾਲੇ ਸ਼੍ਰੀ ਦਲੀਪ ਕੁਮਾਰ ਦੇ ਬੀਤੇ ਦਿਨੀਂ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ ਕਰਦਿਆਂ ਕਲਾ ਜਗਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ। ਇਥੇ ਵਰਣਨਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਸ ਸਖਸ਼ੀਅਤ ਨਾਲ ਡੂੰਘਾ ਸਬੰਧ ਰਿਹਾ ਹੈ। ਯੂਨੀਵਰਸਿਟੀ ਵੱਲੋਂ 3 ਮਈ 1997 ਨੂੰ ਹੋਈ 23ਵੀਂ ਸਾਲਾਨਾ ਕਨਵੋਕੇਸ਼ਨ ਮੌਕੇ ਸ਼੍ਰੀ ਦਲੀਪ ਕੁਮਾਰ ਨੂੰ ਉਨ੍ਹਾਂ ਵੱਲੋਂ ਕਲਾ ਦੇ ਖੇਤਰ ਵਿਚ ਪਾਏ ਯੋਗਦਾਨ ਅਤੇ ਪ੍ਰਾਪਤੀਆਂ ਸਦਕਾ ਡਾਕਟਰ ਆਫ ਫਿਲਾਸਫੀ (ਆਨਰਜ਼ ਕਾਜ਼ਾ) ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

  ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਇਸ ਉੱਘੀ ਸਖਸ਼ੀਅਤ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਲਾ ਜਗਤ ਵਿਚ ਹੁਣ ਵੀ ਅਦਾਕਾਰੀ ਦੇ ਖੇਤਰ ਵਿਚ ਨੌਜੁਆਨ ਪੀੜ੍ਹੀ ਉਨ੍ਹਾਂ ਦੀ ਅਦਾਕਾਰੀ ਦੀ ਕਾਇਲ ਹੈ ਅਤੇ ਉਨਾਂ੍ਹ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਕੋਸ਼ਿਸ਼ ਕਰਦੀ ਹੈ। ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਮੁਖੀ, ਪ੍ਰੋ. ਸੁਖਪੀ੍ਰਤ ਸਿੰਘ, ਸਟਾਫ ਅਤੇ ਵਿਦਿਆਰਥੀਆਂ ਨੇ ਵੀ ਸ਼੍ਰੀ ਦਲੀਪ ਕੁਮਾਰ ਦੇ ਅਕਾਲੇ ਚਲਾਣੇ `ਤੇ ਦੁਖ ਪ੍ਰਗਟ ਕੀਤਾ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img